ਸਾਬਕਾ ਪੰਚਾਇਤ ਮੈਂਬਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸਾਮਲ

ਸਾਬਕਾ ਪੰਚਾਇਤ ਮੈਂਬਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸਾਮਲ

1-19ਭਿੱਖੀਵਿੰਡ 31 ਮਈ (ਹਰਜਿੰਦਰ ਸਿੰਘ ਗੋਲ੍ਹਣ)-ਅਕਾਲੀ-ਭਾਜਪਾ ਸਰਕਾਰ ਤੇ ਕਾਂਗਰਸ ਪਾਰਟੀ ਤੋਂ ਅੱਕ ਚੁੱਕੇ ਲੋਕ ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਸੁਖਬੀਰ ਸਿੰਘ ਵਲਟੋਹਾ ਨੇ ਆਪ ਆਗੂ ਕੰਵਲਜੀਤ ਸਿੰਘ ਢਿਲੋਂ ਦੀ ਪ੍ਰੇਰਣਾ ਸਦਕਾ ਪਾਰਟੀ ਵਿੱਚ ਸਾਮਲ ਹੋਏ ਸਾਬਕਾ ਪੰਚਾਇਤ ਮੈਂਬਰ ਦਰਸ਼ਨ ਸਿੰਘ ਧਾਮੀ ਆਦਿ ਸਾਥੀਆਂ ਨੂੰ ਸਨਮਾਨਿਤ ਕਰਨ ਮੌਕੇ ਕੀਤਾ ਤੇ ਆਖਿਆ ਕਿ ਇਨਸਾਫ ਪਸੰਦ ਲੋਕਾਂ ਦਾ ਆਪ ਪਾਰਟੀ ਵਿੱਚ ਵੱਡੀ ਪੱਧਰ ‘ਤੇ ਸਾਮਲ ਹੋਣਾ ਪਾਰਟੀ ਲਈ ਮਾਣ ਵਾਲੀ ਗੱਲ ਹੈ। ਉਹਨਾਂ ਨੇ ਆਖਿਆ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ‘ਤੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਖਤਮ ਕਰਕੇ ਲੋਕਾਂ ਨੂੰ ਬਿਨ੍ਹਾ ਕਿਸੇ ਭੇਦ-ਭਾਵ ਸਾਰੇ ਵਰਗਾਂ ਨੂੰ ਸਹੂਲਤਾਂ ਦਿੱਤੀਆਂ ਜਾਣਗੀਆਂ।

ਇਸ ਸਮੇਂ ਸਾਬਕਾ ਮੈਂਬਰ ਪੰਚਾਇਤ ਦਰਸ਼ਨ ਸਿੰਘ ਧਾਮੀ ਨੇ ਕਿਹਾ ਕਿ ਉਹ ਆਪ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸਾਮਲ ਹੋਏ ਹਨ। ਇਸ ਸਮੇਂ ਸਰਕਲ ਇੰਚਾਰਜ ਰਜਿੰਦਰ ਸਿੰਘ ਪੂਹਲਾ, ਕਿਸਾਨ ਵਿੰਗ ਇੰਚਾਰਜ ਲੈਫ. ਨਿਸ਼ਾਨ ਸਿੰਘ ਛੀਨਾ ਨੇ ਆਖਿਆ ਕਿ ਪੰਜਾਬ ਵਿੱਚ ਮਾਰੂ ਨਸ਼ਿਆਂ, ਬੇਰੋਜਗਾਰੀ, ਭ੍ਰਿਸ਼ਟਾਚਾਰੀ, ਰਿਸ਼ਵਤਖੋਰੀ ਦਾ ਵੱਡੀ ਪੱਧਰ ‘ਤੇ ਬੋਲਬਾਲਾ ਹੈ ਤੇ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ‘ਤੇ ਇਹਨਾਂ ਸਮਾਜ ਵਿਰੋਧੀ ਅਲਾਮਤਾਂ ਨੂੰ ਨੱਥ ਪਾਈ ਜਾਵੇਗੀ। ਇਸ ਸਮੇਂ ਬਾਬਾ ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਡਾ:ਅਵਤਾਰ ਸਿੰਘ, ਸੂਬਾ ਸਿੰਘ ਮਾਨ, ਮਾਸਟਰ ਰਾਮ ਸਿੰਘ, ਸੁਹੇਲ ਸਿੰਘ, ਦਲਬੀਰ ਸਿੰਘ ਰੂਪ, ਬਲਵਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ, ਗੁਰਜੰਟ ਸਿੰਘ, ਮਨਪ੍ਰੀਤ ਸਿੰਘ, ਲਵਲੀ ਵਲਟੋਹਾ, ਕਰਮਜੀਤ ਸਿੰਘ ਦਿਉਲ, ਸਾਬਕਾ ਡੀ.ਐਸ.ਪੀ ਜਸਵੰਤ ਸਿੰਘ, ਗੁਰਬਿੰਦਰ ਸਿੰਘ ਭੁੱਚਰ, ਜਸਬੀਰ ਸਿੰਘ ਪਹਿਲਵਾਨਕੇ, ਦਿਲਬਾਗ ਸਿੰਘ ਕਾਲੇ, ਕੰਵਲਜੀਤ ਸਿੰਘ ਆਦਿ ਹਾਜਰ ਸਨ।

Share Button

Leave a Reply

Your email address will not be published. Required fields are marked *

%d bloggers like this: