ਹੁਣ ਬੱਲੂਆਣਾ ਦੇ ਵਿਧਾਇਕ ਨੱਥੂ ਰਾਮ ਨੇ ਵੀ ਦਿੱਤਾ ਅਸਤੀਫ਼ਾ

ਹੁਣ ਬੱਲੂਆਣਾ ਦੇ ਵਿਧਾਇਕ ਨੱਥੂ ਰਾਮ ਨੇ ਵੀ ਦਿੱਤਾ ਅਸਤੀਫ਼ਾ

ਬੱਲੂਆਣਾ ਦੇ ਕਾਂਗਰਸ ਵਿਧਾਇਕ ਸ੍ਰੀ ਨੱਥੂ ਰਾਮ ਨੇ ਵੀ ਪਾਰਟੀ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ ਹਾਲਾਂਕਿ ਉਨ੍ਹਾਂ ਨੇ ਅਜੇ ਵਿਧਾਇਕ ਦੇ ਤੌਰ ’ਤੇ ਅਸਤੀਫ਼ਾ ਨਹੀਂ ਦਿੱਤਾ ਹੈ।
ਗੱਲਬਾਤ ਕਰਦਿਆਂ ਸ੍ਰੀ ਨੱਥੂ ਰਾਮ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਪ੍ਰਦੇਸ਼ ਕਾਂਗਰਸ ਦੇ ਚੁਣੇ ਹੋਏ ਡੈਲੀਗੇਟ ਵਜੋਂ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਰਾਜ ਅੰਦਰ 34 ਪ੍ਰਤੀਸ਼ਤ ਐਸ.ਸੀ. ਸਮਾਜ ਹੈ ਅਤੇ ਇਹ ਗੱਲਾਂ ਚੱਲ ਰਹੀਆਂ ਸਨ ਕਿ ਸਮਾਜ ਨੂੰ ਕੈਬਨਿਟ ਦੇ ਵਿਸਤਾਰ ਸਮੇਂ ਪੂਰੀ ਪ੍ਰਤੀਨਿਧਤਾ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਕਦੇ ਸਮਾਜ ਦੇ ਕਿਸੇ ਵਿਧਾਇਕ ਦਾ ਕਦੇ ਕਿਸੇ ਦਾ ਨਾਂਅ ਆ ਰਿਹਾ ਸੀ ਪਰ ਸੂਚੀ ਆਉਣ ’ਤੇ ਸਮਾਜ ਵਿਚ ਘੋਰ ਨਿਰਾਸ਼ਾ ਫ਼ੈਲ ਗਈ ਅਤੇ ਸਮੁੱਚਾ ਸਮਾਜ ਠਗਿਆ ਮਹਿਸੂਸ ਕਰ ਰਿਹਾ ਹੈ ਕਿਉਂਕਿ ਵਿਸਤਾਰ ਵਿਚ ਸਮਾਜ ਨੂੰ ਬਿਲਕੁਲ ਹੀ ਕੋਈ ਪ੍ਰਤੀਨਿਧਤਾ ਨਹੀਂ ਦਿੱਤੀ ਗਈ।

Share Button

Leave a Reply

Your email address will not be published. Required fields are marked *

%d bloggers like this: