ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ ਵਿੱਚ ਕਾਂਗਰਸ ਵੱਲੋਂ ਧਰਨਾ

ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ ਵਿੱਚ ਕਾਂਗਰਸ ਵੱਲੋਂ ਧਰਨਾ

ਐਸ. ਏ. ਐਸ. ਨਗਰ, 31 ਮਈ: ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮੋਦੀ ਸਰਕਾਰ ਵਲੋਂ ਲਗਾਤਾਰ ਕੀਤੇ ਜਾ ਰਹੇ ਬੇਤਹਾਸ਼ਾ ਵਾਧੇ ਦੇ ਵਿਰੋਧ ਵਿੱਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਵਲੋਂ ਜ਼ਿਲ੍ਹਾ ਪ੍ਰਧਾਨ ਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦੇ ਚੇਤੇ ਕਰਵਾਉਣ ਲਈ ਇਕ ਮੰਗ ਪੱਤਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੂੰ ਸੌਂਪਿਆ ਗਿਆ|
ਧਰਨੇ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਭਾਜਪਾ ਆਗੂ ਮੋਦੀ ਸਰਕਾਰ ਦੇ ਚਾਰ ਵਰ੍ਹੇ ਪੂਰੇ ਹੋਣ ਦੀ ਖੁਸ਼ੀ ਮਨਾ ਰਹੇ ਹਨ, ਪਰ ਪੂਰੇ ਦੇਸ਼ ਦੇ ਲੋਕ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਮਹਿੰਗਾਈ ਦੀ ਚੱਕੀ ਵਿਚ ਪਿਸ ਰਹੇ ਹਨ| ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਬੇਤਹਾਸ਼ਾ ਵਾਧਾ ਕਰਕੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ| ਉਨ੍ਹਾਂ ਭਾਜਪਾ ਆਗੂਆਂ ਨੂੰ ਚੇਤੇ ਕਰਵਾਇਆ ਕਿ 2012 ਦੌਰਾਨ ਜਦੋਂ ਕੌਮਾਂਤਰੀ ਬਜ਼ਾਰ ਵਿਚ ਕੱਚੇ ਤੇਲ ਦੀ ਕੀਮਤ ਇੱਕ ਸੌ ਚਾਰ ਡਾਲਰ ਪ੍ਰਤੀ ਬੈਰਲ ਸੀ ਤਾਂ ਤਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਲੇ ਦੇਸ਼ ਦੇ ਲੋਕਾਂ ਨੂੰ ਡੀਜਲ 41 ਰੁਪਏ ਅਤੇ ਪੈਟਰੋਲ 73 ਰੁਪਏ ਪ੍ਰਤੀ ਲੀਟਰ ਮੁਹੱਈਆ ਕਰਵਾਇਆ ਸੀ| ਪਰ ਹੁਣ ਜਦੋਂ ਕੱਚੇ ਤੇਲ ਦੀ ਕੀਮਤ ਲਗਭਗ ਸੱਤਰ ਡਾਲਰ ਪ੍ਰਤੀ ਬੈਰਲ ਹੈ ਤਾਂ ਲੋਕਾਂ ਨੂੰ ਡੀਜਲ 69 ਰੁਪਏ ਅਤੇ ਪੈਟਰੋਲ 78ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ| ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਹੀ ਦੇਸ਼ ਦੀ ਗਰੀਬ ਜਨਤਾ ਨੂੰ ਅੱਖੋਂ ਪਰੋਖੇ ਕਰਕੇ ਉਦਯੋਗਪਤੀਆਂ ਅਤੇ ਪੂੰਜੀਪਤੀਆਂ ਲੋਕਾਂ ਦਾ ਹੀ ਪੱਖ ਪੂਰਿਆ ਹੈ| ਉਨ੍ਹਾਂ ਕਿਹਾ ਕਿ ਭਾਜਪਾ ਨੇ 2014 ਵਿੱਚ ਦੇਸ਼ ਦੇ ਲੋਕਾਂ ਨਾਲ ਚੰਗੇ ਦਿਨ ਲਿਆਉਣ ਦਾ ਵਾਅਦਾ ਕਰਕੇ ਸੱਤਾ ਸੰਭਾਲੀ ਸੀ, ਪਰ ਸ੍ਰੀ ਮੋਦੀ ਨੇ ਪ੍ਰਧਾਨ ਮੰਤਰੀ ਬਣਨ ਮਗਰੋਂ ਲੋਕ ਭਲਾਈ ਦਾ ਇਕ ਵੀ ਕਾਰਜ ਨਹੀਂ ਕੀਤਾ, ਜਿਸ ਕਾਰਨ ਅੱਜ ਦੇਸ਼ ਅੰਦਰ ਮਹਿੰਗਾਈ ਅਤੇ ਬੇਰੁਜ਼ਗਾਰੀ ਵਿਚ ਭਾਰੀ ਵਾਧਾ ਹੋਇਆ ਅਤੇ ਗਰੀਬ ਲੋਕ ਦੋ ਵਕਤ ਦੀ ਰੋਟੀ ਤੋਂ ਵੀ ਮੁਥਾਜ ਹੋ ਚੁੱਕੇ ਹਨ| ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅਮੀਰ ਅਤੇ ਗਰੀਬ ਦਾ ਪਾੜਾ ਵਧਿਆ ਹੈ, ਕਿਰਸਾਣੀ ਦੀ ਹਾਲਤ ਬਦਤਰ ਹੋ ਚੁਕੀ ਹੈ ਅਤੇ ਲੋਕਾਂ ਲਈ ਆਰਥਿਕ ਤੌਰ ‘ਤੇ ਬੇਹੱਦ ਸੰਕਟ ਦਾ ਸਮਾਂ ਚਲ ਰਿਹਾ ਹੈ|
ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦੇ ਲੋਕਾਂ ਵਿਚ ਭਾਜਪਾ ਪ੍ਰਤੀ ਭਾਰੀ ਗੁੱਸੇ ਅਤੇ ਰੋਸ ਦੀ ਲਹਿਰ ਹੈ ਅਤੇ ਲੋਕ ਸ੍ਰੀ ਮੋਦੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਕੇ ਬੁਰੀ ਤਰ੍ਹਾਂ ਪਛਤਾ ਰਹੇ ਹਨ| ਉਨ੍ਹਾਂ ਦਾਅਵਾ ਕੀਤਾ ਕਿ ਅਗਾਮੀ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਬੁਰੀ ਤਰ੍ਹਾਂ ਮੂੰਹ ਦੀ ਖਾਣੀ ਪਵੇਗੀ| ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰ. ਹਰਕੇਸ਼ ਚੰਦ ਸ਼ਰਮਾ, ਨਗਰ ਨਿਗਮ ਮੁਹਾਲੀ ਦੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਜਗਮੋਹਨ ਸਿੰਘ ਕੰਗ ਸਾਬਕਾ ਮੰਤਰੀ, ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਚਾਵਲਾ, ਠੇਕੇਦਾਰ ਮੋਹਣ ਸਿੰਘ ਬਠਲਾਣਾਂ, ਕਾਂਗਰਸ ਦੇ ਸੁਬਾਈ ਸਕੱਤਰ ਚੌਧਰੀ ਹਰੀਪਾਲ ਸਿੰਘ ਚੋਲ੍ਹਟਾ ਕਲਾਂ, ਕੌਸਲਰ ਅਮਰੀਕ ਸਿੰਘ ਸੋਮਲ, ਕੌਂਸਲਰ ਜਸਬੀਰ ਸਿੰਘ ਮਣਕੂੰ, ਐਡਵੋਕੇਟ ਕੰਵਰਬੀਰ ਸਿੰਘ ਸਿੱਧੂ, ਕੌਂਸਲਰ ਨਰੈਣ ਸਿੰਘ ਸਿੱਧੂ, ਗੁਰਸ਼ਰਨ ਸਿੰਘ ਰਿਆੜ, ਨਰਪਿੰਦਰ ਸਿੰਘ ਰੰਗੀ, ਮਾਸਟਰ ਰਾਮ ਸਰੂਪ ਜੋਸ਼ੀ, ਭਗਤ ਸਿੰਘ ਨਾਮਧਾਰੀ, ਸੁਰਿੰਦਰ ਸ਼ਰਮਾ, ਮਹਿਲਾ ਪ੍ਰਧਾਨ ਸਵਰਨਜੀਤ ਕੌਰ, ਸੁਬਾਈ ਸਕੱਤਰ ਰਕੇਸ਼ ਕਾਲੀਆ ਕੁਰਾਲੀ, ਜਸਵਿੰਦਰ ਸਿੰਘ ਗੋਲਡੀ ਕੁਰਾਲੀ, ਰਣਜੀਤ ਸਿੰਘ ਨਗਲੀਆਂ, ਹੰਸ ਰਾਜ ਬੂਥਗੜ੍ਹ, ਦਵਿੰਦਰ ਸਿੰਘ ਬਾਕਰਪੁਰ, ਕੇ.ਐਨ.ਐਸ. ਸੋਢੀ, ਚੌਧਰੀ ਹਰਨੇਕ ਸਿੰਘ ਸਨੇਟਾ, ਅਜੈਬ ਸਿੰਘ ਬਾਕਰਪੁਰ, ਟਹਿਲ ਸਿੰਘ ਮਾਣਕਪੁਰ ਕੱਲਰ, ਮਨਜੀਤ ਸਿੰਘ ਤੰਗੋਰੀ, ਬੂਟਾ ਸਿੰਘ ਸੋਹਾਣਾਂ, ਐਚ.ਐਸ. ਢਿੱਲੋਂ, ਰਤੀਸ਼ ਬੁੱਗਾ ਖਰੜ, ਮਨਜੀਤ ਸਿੰਘ ਪ੍ਰਧਾਨ ਬਲੌਂਗੀ, ਜੱਸੀ ਬੱਲੋ ਮਾਜਰਾ, ਬਲਜੀਤ ਸਿੰਘ ਠਸਕਾ, ਦਲਜੀਤ ਸਿੰਘ ਸਰਪੰਚ ਮਨਾਣਾਂ, ਰਣਧੀਰ ਸਿੰਘ ਸਰਪੰਚ ਹੁਸੈਨਪੁਰ, ਪੰਡਤ ਭੁਪਿੰਦਰ ਕੁਮਾਰ ਨਗਾਰੀ, ਸੁਦੇਸ਼ ਗੋਗਾ ਭਾਗੋਮਾਜਰਾ, ਕੁਲਵਿੰਦਰ ਕਾਲਾ ਬਲੌਂਗੀ ਵੀ ਹਾਜਰ ਸਨ |

Share Button

Leave a Reply

Your email address will not be published. Required fields are marked *

%d bloggers like this: