ਮੁੱਖ ਮੰਤਰੀ ਵੱਲੋਂ 31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਨਿਪਟਾਰੇ ਲਈ ਪ੍ਰਧਾਨ ਮੰਤਰੀ ਦੇ ਦਖ਼ਲ ਦੀ ਮੰਗ

ਮੁੱਖ ਮੰਤਰੀ ਵੱਲੋਂ 31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਨਿਪਟਾਰੇ ਲਈ ਪ੍ਰਧਾਨ ਮੰਤਰੀ ਦੇ ਦਖ਼ਲ ਦੀ ਮੰਗ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਅਤੇ ਕਣਕ ਦੀ ਖਰੀਦ ਲਈ 31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਨਿਪਟਾਰੇ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖ਼ਲ ਦੀ ਮੰਗ ਕੀਤੀ ਹੈ ਜੋ ਕਿ ਪਿਛਲੀ ਸੂਬਾ ਸਰਕਾਰ ਨੇ ਸੂਬਾ ਤੇ ਕੇਂਦਰ ਸਰਕਾਰ ਵਿਚਕਾਰ ਨਿਪਟਾਉਣ ਦੀ ਥਾਂ ਗਲਤ ਰੂਪ ਵਿੱਚ ਆਪਣੇ ਸਿਰ ਲੈ ਲਿਆ ਸੀ।
ਮੁੱਖ ਮੰਤਰੀ ਨੇ ਇਹ ਮੁੱਦਾ ਅੱਜ ਪ੍ਰਧਾਨ ਮੰਤਰੀ ਨਾਲ ਹੋਈ ਇਕ ਮੀਟਿੰਗ ਦੌਰਾਨ ਉਠਾਇਆ।
31000 ਕਰੋੜ ਰੁਪਏ ਦੀ ਰਾਸ਼ੀ ਵਿੱਚ 12 ਹਜ਼ਾਰ ਕਰੋੜ ਰੁਪਏ ਮੂਲ ਰਕਮ ਅਤੇ 19000 ਕਰੋੜ ਰੁਪਏ ਵਿਆਜ ਹੋਣ ਦੀ ਗੱਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ 2003-2004 ਤੋਂ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਲਈ ਸੂਬਾ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਨਾਲ ਇਹ ਰਾਸ਼ੀ ਸਬੰਧਤ ਹੈ ਜਿਸ ਦੇ ਖਾਤਿਆਂ ਨੂੰ ਨਿਪਟਾਇਆ ਨਹੀਂ ਗਿਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਤੋਂ ਉਨ•ਾਂ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੀ ਉਹ ਇਹ ਮੁੱਦਾ ਉਠਾਉਂਦੇ ਆ ਰਹੇ ਹਨ। ਇਸ ਵੇਲੇ ਇਹ ਮੁੱਦਾ ਕੇਂਦਰੀ ਵਿੱਤ ਮੰਤਰਾਲੇ ਕੋਲ ਫੈਸਲੇ ਲਈ ਲੰਬਿਤ ਪਿਆ ਹੋਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਸੂਬਾ ਪਹਿਲਾਂ ਹੀ 324 ਕਰੋੜ ਰੁਪਏ ਦੇ ਸਾਲਾਨਾ ਵਿਆਜ ਦੇ ਭੁਗਤਾਨ ਦੀ ਦੇਣਦਾਰੀ ਦਾ ਸਾਹਮਣਾ ਕਰ ਰਿਹਾ ਹੈ ਅਤੇ ਕੁੱਲ ਭੁਗਤਾਨ 65000 ਕਰੋੜ ਰੁਪਏ ਤੱਕ ਪਹੁੰਚ ਜਾਵੇਗਾ। ਇਹ ਬੋਝ ਸੂਬੇ ਲਈ ਪੂਰੀ ਤਰ•ਾਂ ਨਾ ਸਹਾਰਨ ਯੋਗ ਹੈ।
ਮੁੱਖ ਮੰਤਰੀ ਨੇ ਪੰਜਾਬ ਦੇ ਸਰਹੱਦੀ ਇਲਾਕੇ ਦੇ ਵਿਕਾਸ ਲਈ ਵਿਸ਼ੇਸ਼ ਪੈਕੇਜ ਦੀ ਮੰਗ ਦੁਹਰਾਈ ਕਿਉਂਕਿ ਪੰਜਾਬ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਬਹੁਤ ਜ਼ਿਆਦਾ ਸਰਗਰਮ ਹੈ ਅਤੇ ਇਸ ਖੇਤਰ ਵਿੱਚ ਸੰਘਣੀ ਵਸੋਂ ਹੈ। ਮੁੱਖ ਮੰਤਰੀ ਨੇ ਸਰਹੱਦੀ ਇਲਾਕਾ ਵਿਕਾਸ ਫੰਡ ਦੀ ਵੰਡ ਬਾਰੇ ਮਾਪਦੰਡ ਪੰਜਾਬ ਦੇ ਹੱਕ ਵਿਚ ਨਾ ਹੋਣ ਦੀ ਗੱਲ ਆਖੀ ਅਤੇ ਉਨ•ਾਂ ਨੇ ਇਸ ਸਬੰਧ ਵਿੱਚ ਤਰੁੱਟੀਆਂ ਦੂਰ ਕਰਨ ਲਈ ਮੋਦੀ ਨੂੰ ਬੇਨਤੀ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਨਵੰਬਰ, 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਬੰਧੀ ਕੇਂਦਰੀ ਵਿੱਤੀ ਸਹਾਇਤਾ ਲਈ ਵੀ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ। ਉਨ•ਾਂ ਦੱਸਿਆ ਕਿ ਇਸ ਸਬੰਧੀ ਯਾਦ ਪੱਤਰ ਪਹਿਲਾਂ ਹੀ ਸੂਬਾ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨੂੰ ਭੇਜਿਆ ਜਾ ਚੁੱਕਾ ਹੈ ਜਿਸ ਵਿੱਚ 2145 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ। ਇਸ ਵਿੱਚ ਪਹਿਲੇ ਗੁਰੂ ਦੀ ਯਾਦ ਵਿੱਚ ਕੁੱਝ ਸਮਰਪਿਤ ਰਾਸ਼ਟਰੀ ਪ੍ਰੋਜੈਕਟਾਂ ਦੀ ਮੰਗ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਯਾਦਗਾਰੀ ਸਮਾਗਮ ਲਈ ਕੌਮੀ ਪੱਧਰ ‘ਤੇ ਪ੍ਰਬੰਧਕੀ ਕਮੇਟੀ ਦਾ ਗਠਨ ਕੀਤਾ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਜਲਿ•ਆਂਵਾਲਾ ਬਾਗ਼ ਦੇ ਸਾਕੇ ਦੇ 100 ਵਰ•ੇ ਪੂਰੇ ਹੋਣ ‘ਤੇ 13 ਅਪ੍ਰੈਲ, 2019 ਨੂੰ ਅਮ੍ਰਿੰਤਸਰ ਵਿਖੇ ਇਸ ਦਿਹਾੜੇ ਨੂੰ ਮਨਾਏ ਜਾਣ ਅਤੇ ਜਲਿ•ਆਂਵਾਲਾ ਬਾਗ਼ ਟਰੱਸਟ ਦੇ ਚੇਅਰਮੈਨ ਪ੍ਰਧਾਨ ਮੰਤਰੀ ਹੋਣ ਦੇ ਨਾਤੇ ਸ੍ਰੀ ਮੋਦੀ ਨੂੰ ਇਸ ਯਾਦਗਾਰ ਦੇ ਆਲੇ -ਦੁਆਲੇ ਦੀਆਂ ਥਾਵਾਂ ਅਤੇ ਅਮ੍ਰਿੰਤਸਰ ਵਿੱਚ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ 100 ਕਰੋੜ ਰੁਪਏ ਦੀ ਗ੍ਰਾਂਟ ਦੇਣ ਦੀ ਅਪੀਲ ਕੀਤੀ। ਉਨ•ਾਂ ਨੇ ਪ੍ਰਧਾਨ ਮੰਤਰੀ ਪਾਸੋਂ ਮੰਗ ਕੀਤੀ ਕਿ ਕੇਂਦਰੀ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰਾਲੇ ਨੂੰ ਇਸ ਮੰਤਵ ਲਈ ਸੂਬੇ ਦੀ ਲੋੜੀਂਦੀ ਸਹਾਇਤਾ ਕਰਨ ਬਾਰੇ ਹਦਾਇਤ ਕੀਤੀ ਜਾਵੇ।
ਮÎੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਕੋਲ ਸੂਬੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕੌਮੀ ਖੇਤੀ ਕਰਜ਼ਾ ਸਕੀਮ ਲਈ ਮੰਗ ਨੂੰ ਦੁਹਰਾਉਂਦਿਆਂ ਰਾਸ਼ਟਰੀਯ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ 100 ਫੀਸਦੀ ਕੇਂਦਰੀ ਫੰਡ ਮੁਹੱਈਆ ਕਰਵਾਉਣ ਲਈ ਵੀ ਆਖਿਆ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਮੱਕੀ, ਦਾਲਾਂ ਅਤੇ ਤੇਲ ਬੀਜਾਂ ਵਰਗੀਆਂ ਬਦਲਵੀਆਂ ਫ਼ਸਲਾਂ ਦੀ ਖ਼ਰੀਦ ਕੇਂਦਰੀ ਏਜੰਸੀਆਂ ਪਾਸੋਂ ਕੀਤੇ ਜਾਣ ਦੀ ਮੰਗ ਵੀ ਦੁਹਰਾਈ।
ਰਾਵੀ ਵਿਖੇ ਸ਼ਾਹਪੁਰ ਕੰਡੀ ਪ੍ਰੋਜੈਕਟ ਨੂੰ ਛੇਤੀ ਪ੍ਰਵਾਨਗੀ ਦੇਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇਸ ਪ੍ਰੋਜੈਕਟ ਨਾਲ ਰਾਵੀ ਦੇ ਪਾਣੀਆਂ ਦੀ ਹੋਰ ਪ੍ਰਭਾਵੀ ਤਰੀਕੇ ਨਾਲ ਵਰਤੋਂ ਕੀਤੇ ਜਾਣ ਦੇ ਨਾਲ-ਨਾਲ ਰਣਜੀਤ ਸਾਗਰ ਡੈਮ ਦੀ ਕੁਸ਼ਲਤਾ ਵਿੱਚ ਵੀ ਸੁਧਾਰ ਹੋਣ ‘ਚ ਮਦਦ ਮਿਲੇਗੀ। ਇਸ ਪ੍ਰੋਜੈਕਟ ਦੀ ਕੌਮੀ ਮਹੱਤਤਾ ਕਰਕੇ ਇਸ ਨੂੰ 90:10 ਫੰਡਾਂ ਦੇ ਅਨੁਪਾਤ ਵਜੋਂ ਲਿਆ ਜਾ ਰਿਹਾ ਹੈ। ਉਨ•ਾਂ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਜੰਮੂ-ਕਸ਼ਮੀਰ ਸਰਕਾਰ ਨਾਲ ਇੱਕ ਸਮਝੌਤਾ ਸਹੀਬੰਦ ਕੀਤਾ ਹੈ ਪਰ ਸੋਧੇ ਹੋਏ ਅਨੁਮਾਨਾਂ ਦੀ ਪ੍ਰਵਾਨਗੀ ਭਾਰਤ ਸਰਕਾਰ ਕੋਲ ਲੰਬਿਤ ਹੈ।
ਗੰਗਾ ਕਾਰਜ ਯੋਜਨਾ ਦੀ ਲੀਹ ‘ਤੇ ਸਤਲੁਜ ਤੇ ਬਿਆਸ ਦਰਿਆਵਾਂ ਦੀ ਸਫਾਈ ਦੇ ਪ੍ਰੋਜੈਕਟ ਲਈ ਸਹਾਇਤਾ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਦੱਸਿਆ ਕਿ ਧਰਤੀ ਹੇਠਲਾ ਪਾਣੀ ਖਰਾਬ ਹੋਣ ਅਤੇ ਪਾਣੀ ਦੇ ਡਿੱਗ ਰਹੇ ਪੱਧਰ ਕਾਰਨ ਪੰਜਾਬ ਘੋਰ ਜਲ ਸੰਕਟ ਦਾ ਸਾਹਮਣਾ ਕਰ ਰਿਹਾ ਹੈ।

Share Button

Leave a Reply

Your email address will not be published. Required fields are marked *

%d bloggers like this: