ਪਿੰਡ ਵਲੀਪੁਰ ਵਿਖੇ 20 ਜੂਨ ਤੋੋਂ ਪਹਿਲਾਂ ਲਾਇਆ ਝੋਨਾ ਖੇਤੀਬਾੜੀ ਵਿਭਾਗ ਨੇ ਵਾਹਿਆ

ਪਿੰਡ ਵਲੀਪੁਰ ਵਿਖੇ 20 ਜੂਨ ਤੋੋਂ ਪਹਿਲਾਂ ਲਾਇਆ ਝੋਨਾ ਖੇਤੀਬਾੜੀ ਵਿਭਾਗ ਨੇ ਵਾਹਿਆ
ਪਾਣੀ ਦੇ ਪੱਧਰ ਨੂੰ ਹੇਠਾਂ ਜਾਣ ਤੋਂ ਰੋਕਣ ਲਈ ਹਰ ਉਪਰਾਲਾ ਕਰਾਂਗੇ-ਮੁੱਖ ਖੇਤੀਬਾੜੀ ਅਫ਼ਸਰ

ਲੁਧਿਆਣਾ, (ਪ੍ਰੀਤੀ ਸ਼ਰਮਾ) 20 ਜੂਨ ਤੋਂ ਪਹਿਲਾਂ ਝੋਨਾ ਨਾ ਲਾਉਣ ਦੇ ਸੱਦੇ ਨੂੰ ਨਜ਼ਰਅੰਦਾਜ਼ ਕਰਕੇ ਪਿੰਡ ਵਲੀਪੁਰ ਵਿਖੇ ਇਕ ਕਿਸਾਨ ਵੱਲੋਂ ਲਗਾਏ ਗਏ ਝੋਨੇ ਨੂੰ ਖੇਤੀਬਾੜੀ ਵਿਭਾਗ, ਪੰਜਾਬ ਵੱਲੋਂ ਵਾਹ ਦਿੱਤਾ ਗਿਆ ਹੈ। ਇਹ ਕਾਰਵਾਈ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੀ ਗਈ। ਇਸ ਕਾਰਵਾਈ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਨੇ ਦੱਸਿਆ ਕਿ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਹੰਬੜਾਂ ਨੇੜੇ ਪੈਂਦੇ ਪਿੰਡ ਵਲੀਪੁਰ ਕਲਾਂ ਦਾ ਕਿਸਾਨ ਸਰਵਨ ਸਿੰਘ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਦਿਆਂ ਆਪਣੇ ਅੱਧੇ ਏਕੜ ਖੇਤ ਵਿੱਚ 20 ਜੂਨ ਤੋਂ ਪਹਿਲਾਂ ਝੋਨੇ ਦੀ ਲਵਾਈ ਕਰ ਰਿਹਾ ਹੈ। ਵਿਭਾਗ ਨੇ ਇਸ ਸੂਚਨਾ ਦਾ ਗੰਭੀਰ ਨੋਟਿਸ ਲੈਂਦਿਆਂ ਤੁਰੰਤ ਕਾਰਵਾਈ ਕੀਤੀ ਅਤੇ ਇਹ ਖੇਤ ਵਾਹ ਦਿੱਤਾ। ਉਨਾਂ ਕਿਹਾ ਕਿ ਜ਼ਿਲਾ ਲੁਧਿਆਣਾ ਵਿੱਚ ਕਿਸਾਨਾਂ ਵੱਲੋਂ 20 ਜੂਨ ਤੋਂ ਪਹਿਲਾਂ ਝੋਨੇ ਦੀ ਲਵਾਈ ਨਾ ਕਰਵਾਈ ਜਾਵੇ, ‘ਤੇ ਵਿਭਾਗ ਵੱਲੋਂ ਬਕਾਇਦਾ ਨਜ਼ਰ ਰੱਖੀ ਜਾ ਰਹੀ ਹੈ। ਉਨਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਹਰ ਉਪਰਾਲਾ ਕੀਤਾ ਜਾਵੇਗਾ। ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ ਨੇ ਕਿਹਾ ਕਿ ਪੰਜਾਬ ਦੀ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋੋਂ ਪ੍ਰਜ਼ਰਵੇਸ਼ਨ ਆਫ਼ ਸਬ ਸੁਆਇਲ ਐਕਟ 2009 ਅਧੀਨ ਕਿਸੇ ਵੀ ਕਿਸਾਨ ਨੂੰ ਝੋਨੇ ਦੀ ਪਨੀਰੀ ਦੀ ਲਵਾਈ 20 ਜੂਨ, 2018 ਤੋੋਂ ਪਹਿਲਾਂ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲੇ ਕਿਸਾਨ ਨੂੰ 10000/- ਪ੍ਰਤੀ ਹੈਕਟੇਅਰ ਜੁਰਮਾਨਾ ਅਤੇ ਸਜ਼ਾ ਵੀ ਹੋੋ ਸਕਦੀ ਹੈ। ਇਸ ਤੋਂ ਇਲਾਵਾ ਉਸਦਾ ਟਿਊਬਵੈੱਲ ਕੁਨੈਕਸ਼ਨ ਕੱਟਣ ਦੇ ਨਾਲ-ਨਾਲ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਬਸਿਡੀਆਂ ਵੀ ਬੰਦ ਕਰ ਦਿੱਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਕਿਸਾਨਾਂ ਨੂੰੂ ਖਾਦਾਂ ਦੀ ਸੰਤੁਲਿਤ ਵਰਤੋੋਂ ਕਰਨੀ ਚਾਹੀਦੀ ਹੈ ਅਤੇ ਜੇਕਰ ਕਣਕ ਦੀ ਫਸਲ ਨੂੰ ਪੂਰੀ ਡੀ.ਏ.ਪੀ. ਖਾਦ ਪਾਈ ਹੈ ਤਾਂ ਝੋਨੇ ਦੀ ਫਸਲ ਵਿੱਚ ਡੀ.ਏ.ਪੀ. ਖਾਦ ਪਾਉਣ ਦੀ ਲੋੋੜ ਨਹੀਂ ਅਤੇ ਝੋੋਨੇ ਦੇ ਝਾੜ ‘ਤੇ ਕੋੋਈ ਫਰਕ ਨਹੀਂ ਪੈਂਦਾ। ਇਸ ਨਾਲ ਕਿਸਾਨ ਤੇ ਆਰਥਿਕ ਬੋਝ ਘਟੇਗਾ ਅਤੇ ਵਾਤਾਵਰਣ ਸਵੱਛ ਰਹੇਗਾ। ਇਸ ਮੌਕੇ ਉਨਾਂ ਨਾਲ ਸ੍ਰੀ ਸ਼ੇਰਜੀਤ ਸਿੰਘ, ਸ੍ਰੀ ਗੁਰਕੀਰਤ ਸਿੰਘ, ਕਿਸਾਨ ਲਖਵੀਰ ਸਿੰਘ ਚੱਕ ਅਤੇ ਹੋਰ ਵੀ ਹਾਜ਼ਰ ਸਨ।

Share Button

Leave a Reply

Your email address will not be published. Required fields are marked *

%d bloggers like this: