ਫ਼ਸਲਾਂ ਦੇ ਖ਼ਰਾਬੇ ਲਈ ਹੁਣ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਮਿਲੇਗਾ 50 ਫ਼ੀਸਦੀ ਜ਼ਿਆਦਾ ਮੁਆਵਜ਼ਾ

ਫ਼ਸਲਾਂ ਦੇ ਖ਼ਰਾਬੇ ਲਈ ਹੁਣ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਮਿਲੇਗਾ 50 ਫ਼ੀਸਦੀ ਜ਼ਿਆਦਾ ਮੁਆਵਜ਼ਾ

ਪੰਜਾਬ ਦੇ ਕਿਸਾਨਾਂ ਨੂੰ ਹੁਣ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਪਹਿਲਾਂ ਨਾਲੋਂ 50 ਫ਼ੀਸਦੀ ਜ਼ਿਆਦਾ ਮਿਲੇਗਾ। ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਕੁਦਰਤੀ ਆਫਤਾਂ ਨਾਲ ਨੁਕਸਾਨੀਆਂ ਫਸਲਾਂ ਦੀ ਮੁਆਵਜ਼ਾ ਰਾਸ਼ੀ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰ ਵਲੋਂ ਕਿਹਾ ਗਿਆ ਹੈ ਕਿ ਇਹ ਫ਼ੈਸਲਾ 20 ਜੂਨ, 2017 ਤੋਂ ਲਾਗੂ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦਸਿਆ ਕਿ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਜਿਹੜੀਆਂ ਫ਼ਸਲਾਂ ਦਾ 76 ਤੋਂ 100 ਫ਼ੀਸਦੀ ਨੁਕਸਾਨ ਹੋਵੇਗਾ, ਉਸ ਲਈ ਮੁਆਵਜ਼ਾ ਰਾਸ਼ੀ 8000 ਰੁਪਏ ਤੋਂ ਵਧਾ ਕੇ 12000 ਰੁਪਏ ਪ੍ਰਤੀ ਏਕੜ ਕਰ ਦਿਤੀ ਗਈ ਹੈ। ਇਹ ਵਾਧਾ 50 ਫ਼ੀਸਦੀ ਬਣਦਾ ਹੈ। ਉਨ੍ਹਾਂ ਆਖਿਆ ਕਿ ਮੁਆਵਜ਼ਾ ਰਾਸ਼ੀ ਵਿਚ ਹੋਏ ਵਾਧੇ ਨਾਲ ਉਨ੍ਹਾਂ ਕਿਸਾਨਾਂ ਨੂੰ ਭਾਰੀ ਰਾਹਤ ਮਿਲੇਗੀ, ਜਿਨ੍ਹਾਂ ਦੀ ਫ਼ਸਲ ਕੁਦਰਤੀ ਆਫ਼ਤ ਵਿਚ ਖ਼ਰਾਬ ਹੋ ਜਾਂਦੀ ਹੈ।

Share Button

Leave a Reply

Your email address will not be published. Required fields are marked *

%d bloggers like this: