ਨਸ਼ੇ ਦੇ ਮੁੱਦੇ ‘ਤੇ ਕੈਪਟਨ ਦੀ ਰਿਹਾਇਸ਼ ਦੇ ਬਾਹਰ ਗਰਜੇ ਮਾਨ ਤੇ ਖਹਿਰਾ, ਮੰਗੀ ਸੀਬੀਆਈ ਜਾਂਚ

ਨਸ਼ੇ ਦੇ ਮੁੱਦੇ ‘ਤੇ ਕੈਪਟਨ ਦੀ ਰਿਹਾਇਸ਼ ਦੇ ਬਾਹਰ ਗਰਜੇ ਮਾਨ ਤੇ ਖਹਿਰਾ, ਮੰਗੀ ਸੀਬੀਆਈ ਜਾਂਚ

ਆਮ ਆਦਮੀ ਪਾਰਟੀ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਨਸ਼ਿਆਂ ਕਰਕੇ ਹੋ ਰਹੀਆਂ ਮੌਤਾਂ ਵਿਰੁੱਧ ਘਿਰਾਓ ਕਰਨ ਲਈ ਰੋਸ ਮਾਰਚ ਕੱਢਿਆ। ਇਸ ਰੋਸ ਪ੍ਰਦਰਸ਼ਨ ਵਿੱਚ ਖ਼ਾਸ ਗੱਲ ਇਹ ਰਹੀ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਆਪਣੇ ਪੁਰਾਣੇ ਅੰਦਾਜ਼ ਵਿੱਚ ਨਜ਼ਰ ਆਏ ਤੇ ਕੈਪਟਨ ਸਰਕਾਰ ‘ਤੇ ਜੰਮ ਕੇ ਹੱਲਾ ਬੋਲਿਆ। ਧਰਨੇ ਵਿੱਚ ‘ਆਪ’ ਨੇ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।

ਮੁੱਖ ਮੰਤਰੀ ਨਾਲ ਮੁਲਾਕਾਤ ਦੀ ਮੰਗ-

ਭਗਵੰਤ ਮਾਨ ਤੇ ਸੁਖਪਾਲ ਖਹਿਰਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦਾ ਵਫ਼ਦ ਨੇ ਜ਼ੋਰਦਾਰ ਪ੍ਰਦਰਸ਼ਨ ਦੇ ਰੂਪ ਵਿੱਚ ਐਮਐਲਏ ਹੋਸਟਲ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕੀਤਾ। ਹਾਲਾਂਕਿ ‘ਆਪ’ ਦੇ ਇਸ ਮਾਰਚ ਨੂੰ ਚੰਡੀਗੜ੍ਹ ਪੁਲਿਸ ਨੇ ਰਸਤੇ ਵਿੱਚ ਹੀ ਰੋਕ ਲਿਆ ਗਿਆ ਤੇ ਆਮ ਆਦਮੀ ਪਾਰਟੀ ਦਾ ਵਫ਼ਦ ਹੁਣ ਭਲਕੇ ਮੁੱਖ ਮੰਤਰੀ ਨਾਲ ਮੁਲਾਕਾਤ ਕਰੇਗਾ।

ਆਪ ਨੇ ਦਿਖਾਈ ‘ਏਕਤਾ’

ਪਿਛਲੇ ਸਮੇਂ ਵਿੱਚ ਪਾਟੋਧਾੜ ਹੋਈ ‘ਆਪ’ ਇਸ ਵਾਰ ਇੱਕਜੁੱਟਤਾ ਦਾ ਮੁਜ਼ਾਹਰਾ ਕੀਤਾ। ਧਰਨੇ ਵਿੱਚ ਆਮ ਆਦਮੀ ਪਾਰਟੀ ਦੀ ਸੀਨੀਅਰਲ ਲੀਡਰਸ਼ਿਪ ਸਮੇਤ ਸਾਰੇ ਵਿਧਾਇਕ ਸਮੇਤ ਵਰਕਰ ਵੀ ਮੌਜੂਦ ਸਨ। ਧਰਨੇ ਵਿੱਚ ਭਗਵੰਤ ਮਾਨ, ਸੁਖਪਾਲ ਖਹਿਰਾ ਸਮੇਤ ਸਾਰਿਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਦੀ ਮੰਗ ਕੀਤੀ।

ਅਕਾਲੀ ਭਾਜਪਾ ਤੇ ਕਾਂਗਰਸ ‘ਤੇ ਨਿਸ਼ਾਨੇ-

‘ਆਪ’ ਦੇ ਸਾਰੇ ਲੀਡਰਾਂ ਨੇ ਚਿੱਟੇ ਦੇ ਮੁੱਦੇ ‘ਤੇ ਪੰਜਾਬ ਵਿੱਚ ਸੀਬੀਆਈ ਜਾਂਚ ਦੀ ਮੰਗ ਕੀਤੀ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਅਕਾਲੀ ਕਾਂਗਰਸ ਸਰਕਾਰ ਸਮੇਤ ਪੁਲਸ ਇਸ ਚਿੱਟੇ ਦੀ ਤਸਕਰੀ ਵਿੱਚ ਬਰਾਬਰ ਦੇ ਭਾਗੀਦਾਰ ਹਨ, ਜਿਸ ਦਾ ਨੁਕਸਾਨ ਪੰਜਾਬ ਦੇ ਨੌਜਵਾਨਾਂ ਨੂੰ ਹੋ ਰਿਹਾ ਹੈ। ਸੀਬੀਆਈ ਜਾਂਚ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰੇਗੀ।

ਆਪ ਆਗੂਆਂ ਨੇ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਦੇ ਮੁੱਦੇ ‘ਤੇ ਕੈਪਟਨ ਸਰਕਾਰ ਨੂੰ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਦੋ ਦਰਜਨ ਤੋਂ ਵੱਧ ਮੌਤਾਂ ਨਸ਼ੇ ਦੀ ਬਹੁਤਾਤ ਕਰਕੇ ਹੋਈਆਂ। ਉੱਧਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇਸੇ ਮਸਲੇ ‘ਤੇ ਆਪਣੇ ਮੰਤਰੀਆਂ ਤੇ ਉੱਚ ਪੁਲਿਸ ਅਧਿਕਾਰੀਆਂ ਨਾਲ ਬੈਠਕ ਕਰ ਰਹੇ ਹਨ।

Share Button

Leave a Reply

Your email address will not be published. Required fields are marked *

%d bloggers like this: