ਗਊ ਰੱਖਿਆ ਦੇ ਨਾਂਅ ‘ਤੇ ਗੁੰਡਾਗਰਦੀ ਬਰਦਾਸ਼ਤ ਨਹੀਂ ਹੋਵੇਗੀ – ਸੁਪਰੀਮ ਕੋਰਟ

ਗਊ ਰੱਖਿਆ ਦੇ ਨਾਂਅ ‘ਤੇ ਗੁੰਡਾਗਰਦੀ ਬਰਦਾਸ਼ਤ ਨਹੀਂ ਹੋਵੇਗੀ – ਸੁਪਰੀਮ ਕੋਰਟ

 ਮੰਗਲਵਾਰ ਨੂੰ ਸੁਪਰੀਮ ਕੋਰਟ ਦੇ ਗਊ ਰੱਖਿਆ ਦੇ ਨਾਂਅ ‘ਤੇ ਹੁੰਦੇ ਅੱਤਿਆਚਾਰ ਖਿਲਾਫ ਚੀਫ ਜਸਟਿਸ ਮਿਸਰਾ ਨੇ ਕਿਹਾ ਕਿ ‘ ਗਊ ਰੱਖਿਆ ਦੇ ਨਾਂਅ ‘ਤੇ ਅੱਤਿਆਚਾਰ ਬਰਦਾਸ਼ਤ ਨਹੀਂ ਕੀਤਾ ਜਾਏਗਾ।’  ਕੋਰਟ ਦੇ ਬੈਂਚ ਨੇ ਕਿਹਾ ਕਿ ਕਿਸੇ ਵੀ ਨਾਗਰਿਕ ਨੂੰ ਇਹ ਅਧਿਕਾਰ ਨਹੀਂ ਹੈ ਕਿ ਉਹ ਕਾਨੂੰਨ ਨੂੰ ਆਪਣੇ ਹੱਥਾਂ ਵਿਚ ਲਵੇ।

ਬੈਂਚ ਨੇ ਇਹ ਵੀ ਕਿਹਾ ਕਿ ਜਮਹੂਰੀਅਤ ਵੱਲੋਂ ਅਜਿਹੇ ਭਿਆਨਕ ਕੰਮਾਂ ਨੂੰ ਇਕ ਨਵਾਂ ਆਦਰਸ਼ ਨਹੀਂ ਬਣਨ ਦਿੱਤਾ ਜਾਏਗਾ।  ਗਊ ਰੱਖਿਆ ਦੇ ਨਾਂਅ ‘ਤੇ ਦਿਨੋ ਦਿਨ ਵਧਦੇ ਜਾ ਰਹੇ ਝਗੜਿਆਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਸੰਸਦ ਨੁੰ ਇਸ ਮਾਮਲੇ ਬਾਰੇ ਇਕ ਨਵਾਂ ਕਾਨੂੰਨ ਬਣਾਏ ਜਾਣ ਬਾਰੇ ਸਵਾਲ ਕੀਤਾ। ਮਾਮਲੇ ਦੀ ਅਗਲੀ ਸੁਣਵਾਈ 20 ਅਗਸਤ ਨੂੰ ਹੋਏਗੀ।

Share Button

Leave a Reply

Your email address will not be published. Required fields are marked *

%d bloggers like this: