ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਈ ਕਟੌਤੀ, ਪੜ੍ਹੋ ਨਵੇਂ ਰੇਟ

ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਈ ਕਟੌਤੀ, ਪੜ੍ਹੋ ਨਵੇਂ ਰੇਟ

ਪੈਟ੍ਰੋਲ ਡੀਜ਼ਲ ਦੀਆਂ ਕੀਮਤਾਂ ਦੇ ਭਾਰ ਹੇਠ ਦਬੇ ਲੋਕਾਂ ਦੇ ਰੋਹ ਤੋਂ ਬਾਅਦ ਕੇਂਦਰ ਸਰਕਾਰ ਨੇ ਪੈਟ੍ਰੋਲ ਡੀਜ਼ਲ ਦੀਆਂ ਕੀਮਤਾਂ ‘ਚ ਰਾਹਤ ਦੇਣ ਦੀ ਕੋਸ਼ਿਸ਼ ਹੀ ਕੀਤੀ ਹੈ। ਵਿੱਤ ਮੰਤਰੀ ਅਰੁਣ ਜੇਟਲੀ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਪੈਟ੍ਰੋਲ-ਡੀਜ਼ਲ ‘ਤੇ 1.50 ਰੁਪਏ ਤੱਕ ਐਕਸਾਈਜ਼ ਡਿਊਟੀ ਘੱਟ ਕਰਨ ਦਾ ਫੈਸਲਾ ਕੀਤਾ ਅਤੇ ਉਪਭੋਗਤਾਵਾਂ ਨੂੰ ਹੁਣ ਪੈਟ੍ਰੋਲ ਡੀਜ਼ਲ 2.50 ਰੁਪਏ ਸਸਤਾ ਮਿਲੇਗਾ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰਾਂ ਨੂੰ ਵੀ ਤੇਲ ਦੀਆਂ ਕੀਮਤਾਂ ‘ਚ  2.50 ਰੁਪਏ ਕਟੌਤੀ ਕਰਨ ਦੀ ਅਪੀਲ ਕੀਤੀ। ਉੱਥੇ ਹੀ, ਤੇਲ ਕੰਪਨੀਆਂ ਵੀ ਪ੍ਰਤੀ ਲੀਟਰ ਪੈਟਰੋਲ-ਡੀਜਲ ‘ਤੇ ਇਕ ਰੁਪਏ ਘੱਟ ਕਰਨਗੀਆਂ। ਇਸ ਨਾਲ ਗਾਹਕਾਂ ਨੂੰ ਇਕ ਲੀਟਰ ‘ਤੇ ਢਾਈ ਰੁਪਏ ਤੱਕ ਦਾ ਫਾਇਦਾ ਹੋਵੇਗਾ।

Share Button

Leave a Reply

Your email address will not be published. Required fields are marked *

%d bloggers like this: