ਸੜਕ ਹਾਦਸੇ ’ਚ ਸਾਈਕਲ ਸਵਾਰ ਗੰਭੀਰ ਜ਼ਖਮੀ

ਸੜਕ ਹਾਦਸੇ ’ਚ ਸਾਈਕਲ ਸਵਾਰ ਗੰਭੀਰ ਜ਼ਖਮੀ

8-11 (3)
ਮਹਿਲ ਕਲਾਂ 7 ਜੂਨ (ਭੁਪਿੰਦਰ ਸਿੰਘ ਧਨੇਰ)- ਬਰਨਾਲਾ ਲੁਧਿਆਣਾ ਮੁੱਖ ਮਾਰਗ ਤੇ ਸਵੇਰੇ 8 ਵਜੇ ਦੇ ਕਰੀਬ ਪਿੰਡ ਨਿਹਾਲੂਵਾਲ ਬੱਸ ਸਟੈਂਡ ਦੇ ਨਜ਼ਦੀਕ ਇੱਕ ਸਾਈਕਲ ਸਵਾਰ ਵਿਅਕਤੀ ਦੇ ਸੜਕ ਹਾਦਸੇ ’ਚ ਗੰਭੀਰ ਰੂਪ ’ਚ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਮਹਿਲ ਕਲਾਂ ਏ ਐਸ ਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਸ਼ਮਸ਼ੇਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਸਹਿਜੜਾ ਜੋ ਕਿ ਅਪਣੇ ਪਿੰਡ ਤੋ ਸਾਈਕਲ ’ਤੇ ਕਿਸੇ ਕੰਮ ਲਈ ਜਲਾਲਦੀਵਾਲ (ਰਾਏਕੋਟ) ਜਾ ਰਿਹਾ ਸੀ ਤਾਂ ਜਦੋਂ ਹੀ ਉਹ ਪਿੰਡ ਨਿਹਾਲੂਵਾਲ ਦੇ ਬੱਸ ਅੱਡੇ ਦੇ ਨਜ਼ਦੀਕ ਪੁੱਜਾ ਤਾਂ ਸਾਹਮਣੇ ਤੋ ਆ ਰਹੀ ਇੱਕ ਗੱਡੀ ਨੇ ਉਸ ਨੂੰ ਅਪਣੀ ਲਪੇਟ ’ਚ ਲੈ ਲਿਆ। ਜਿਸ ਕਰਕੇ ਸਾਈਕਲ ਸਵਾਰ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਮੁੱਢਲੀ ਸਹਾਇਤਾ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਭੇਜਿਆ ਗਿਆ ਤਾਂ ਡਾਕਟਰਾਂ ਵੱਲੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆ ਚੰਡੀਗੜ ਦੇ ਪੀ ਜੀ ਆਈ ਹਸਪਤਾਲ ਲਈ ਭੇਜ ਦਿੱਤਾ। ਉਹਨਾਂ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਮਹਿਲ ਕਲਾਂ ਪੁਲਿਸ ਵੱਲੋਂ ਜ਼ਖਮੀ ਵਿਅਕਤੀ ਦੇ ਪਰਿਵਾਰਕ ਮੈਬਰ ਸੇਰ ਸਿੰਘ ਪੁੱਤਰ ਦੇਵਾ ਸਿੰਘ ਬਿਆਨਾ ਦੇ ਅਧਾਰ ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਗੰਭੀਰ ਰੂਪ ’ਚ ਜ਼ਖਮੀ ਹੋਏ ਵਿਅਕਤੀ ਦੀ ਹਾਲਤ ਖ਼ਤਰੇ ’ਚ ਬਣੀ ਦੱਸੀ ਜਾ ਰਹੀ ਸੀ।

Share Button

Leave a Reply

Your email address will not be published. Required fields are marked *

%d bloggers like this: