ਪਹਿਲੇ ਖਾਲਸਾ ਰਾਜ ਦੇ ਉਸਰੱਈਏ ਬਾਬਾ ਬੰਦਾ ਸਿੰਘ ਬਹਾਦਰ ਦੇ 300 ਸਾਲਾ ਰਾਜ ਪੱਧਰੀ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਜੋਰਾਂ ‘ਤੇ: ਚੀਮਾ

ਰਾਜ ਪੱਧਰੀ ਸਮਾਗਮ ਵਿੱਚ ਵੱਡੀ ਗਿਣਤੀ ‘ਚ ਸੰਗਤਾਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਂਟ ਕਰਨਗੀਆਂ

ਪਹਿਲੇ ਖਾਲਸਾ ਰਾਜ ਦੇ ਉਸਰੱਈਏ ਬਾਬਾ ਬੰਦਾ ਸਿੰਘ ਬਹਾਦਰ ਦੇ 300 ਸਾਲਾ ਰਾਜ ਪੱਧਰੀ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਜੋਰਾਂ ‘ਤੇ: ਚੀਮਾ

ਐਸ.ਜੀ.ਪੀ.ਸੀ. ਵੱਲੋਂ ਸੰਗਤਾਂ ਦੀ ਸਹੂਲਤ ਲਈ ਠੰਡੇ ਮਿੱਠੇ ਪਾਣੀ ਦੀਆਂ ਛਬੀਲਾਂ ਤੇ ਲੰਗਰਾਂ ਦਾ ਕੀਤਾ ਗਿਆ ਵਿਸ਼ੇਸ ਪ੍ਰਬੰਧ

ਹੋਰਨਾਂ ਜ਼ਿਲਿਆਂ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਪ੍ਰਸ਼ਾਸਨ ਨੇ ਬਣਾਏ 18 ਪਾਰਕਿੰਗ ਸਥਾਨ

25-52

ਫ਼ਤਹਿਗੜ੍ਹ ਸਾਹਿਬ, 24 ਜੂਨ (ਪ.ਪ.): ਪੰਜਾਬ ਸਰਕਾਰ ਵੱਲੋਂ 26 ਜੂਨ ਨੂੰ ਮਾਤਾ ਗੁਜਰੀ ਕਾਲਜ ਫ਼ਤਹਿਗੜ ਸਾਹਿਬ ਵਿਖੇ ਪਹਿਲੇ ਖਾਲਸਾ ਰਾਜ ਦੇ ਉਸਰੱਈਏ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਸਮਰਪਿਤ ਆਯੋਜਿਤ ਕੀਤੇ ਜਾ ਰਹੇ 300 ਸਾਲਾ ਰਾਜ ਪੱਧਰੀ ਸ਼ਹੀਦੀ ਸਮਾਗਮ ਲਈ ਸੰਗਤਾਂ ਵਿੱਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਸ ਸਮਾਗਮ ਵਿੱਚ ਹਜਾਰਾਂ ਦੀ ਗਿਣਤੀ ‘ਚ ਸੰਗਤਾਂ ਸ਼ਮੂਲੀਅਤ ਕਰਕੇ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਂਟ ਕਰਨਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਸਮੇਤ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ, ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਵਿਜੇ ਸਾਂਪਲਾ, ਕੈਬਨਿਟ ਮੰਤਰੀ ਸਾਹਿਬਾਨ, ਮੁੱਖ ਸੰਸਦੀ ਸਕੱਤਰ, ਐਮ.ਪੀ., ਵਿਧਾਇਕ, ਐਸ.ਜੀ.ਪੀ.ਸੀ. ਦੇ ਪ੍ਰਧਾਨ, ਮੈਂਬਰਾਂ ਤੇ ਪ੍ਰਮੁੱਖ ਧਾਰਮਿਕ ਤੇ ਸਮਾਜ ਸੇਵੀ ਸਖਸ਼ੀਅਤਾਂ ਸਮਾਗਮ ਵਿੱਚ ਵਿਸ਼ੇਸ ਤੌਰ ‘ਤੇ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਜੋਰਾਂ ‘ਤੇ ਚੱਲ ਰਹੀਆਂ ਹਨ ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ 25 ਜੂਨ ਤੱਕ ਮੁਕੰਮਲ ਕੀਤੇ ਜਾਣ।
ਡਾ. ਚੀਮਾ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਨੂੰ ਮੁੱਖ ਰੱਖਦਿਆਂ ਰਾਜ ਪੱਧਰੀ ਸਮਾਗਮ ‘ਚ ਸੰਗਤਾਂ ਦੀ ਸਹੂਲਤ ਲਈ ਵਿਸ਼ਾਲ ਵਾਟਰ ਪਰੂਫ ਪੰਡਾਲ ਲਗਾਇਆ ਗਿਆ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਵੇਖਦੇ ਹੋਏ ਸੰਗਤਾਂ ਦੀ ਸਹੂਲਤ ਲਈ ਠੰਡੇ ਤੇ ਮਿੱਠੇ ਪਾਣੀ ਦੀਆਂ 12 ਛਬੀਲਾਂ ਲਗਾਈਆਂ ਜਾਣਗੀਆਂ ਅਤੇ ਵੱਡੀ ਗਿਣਤੀ ਵਿੱਚ ਲੰਗਰਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
ਇਸ ਮੌਕੇ ਐਸ.ਐਸ.ਪੀ. ਸ. ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ 18 ਪਾਰਕਿੰਗ ਸਥਾਨ ਬਣਾਏ ਗਏ ਹਨ। ਜਿਨ੍ਹਾਂ ਵਿੱਚ ਵੀ.ਵੀ.ਆਈ.ਪੀ. ਦੇ ਵਾਹਨਾਂ ਦੀ ਪਾਰਕਿੰਗ ਲਈ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ, ਵੀ.ਆਈ.ਪੀ. ਲਈ ਗੁਰਦੁਆਰਾ ਫ਼ਤਹਿਗੜ ਸਾਹਿਬ ਦੇ ਸਾਹਮਣੇ ਪੱਕੀ ਜਗ੍ਹਾਂ, ਮੀਡੀਆ ਅਤੇ ਅਧਿਕਾਰੀਆਂ ਲਈ ਜ਼ਿਲ੍ਹਾਂ ਕਚਹਿਰੀਆਂ ਵਿਖੇ, ਕਾਰ ਪਾਰਕਿੰਗ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਸ਼ਹੀਦੀ ਕਾਨਫਰੰਸ ਵਾਲੀ ਜਗ੍ਹਾਂ, ਕਾਰ ਪਾਰਕਿੰਗ ਗੁਰਦੁਆਰਾ ਸਾਹਿਬ ਦੀ ਸਰਾਂ ਦੇ ਨਾਲ ਰੇਲਵੇ ਲਾਈਨ ਤੋਂ ਪਹਿਲਾਂ ਨਿਸ਼ਚਿਤ ਕੀਤੀ ਗਈ ਹੈ। ਇਸ ਤੋਂ ਇਲਾਵਾ ਮੋਹਾਲੀ ਤੇ ਰੋਪੜ ਤੋਂ ਸੰਗਤਾਂ ਨੂੰ ਲਿਆਉਣ ਵਾਲੀਆਂ ਬੱਸਾਂ ਲਈ ਰੇਤਗੜ੍ਹ ਰੋਡ ਨੇੜੇ ਰੇਲਵੇ ਫਾਟਕ, ਰੋਜਾ ਸ਼ਰੀਫ ਦੇ ਨੇੜੇ, ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਦੇ ਨਾਲ ਵਾਲੀ ਜਗ੍ਹਾਂ, ਰੋਜਾ ਸ਼ਰੀਫ ਦੇ ਸਾਹਮਣੇ, ਕਾਰਾਂ ਲਈ ਟਿੱਲੇ ਤੋਂ ਟੋਡਰ ਮੱਲ ਹਾਲ ਤੱਕ ਪਾਰਕਿੰਗ ਬਣਾਈਆਂ ਗਈਆਂ ਹਨ।
ਇਸੇ ਤਰ੍ਹਾਂ ਪਟਿਆਲਾ ਸਾਈਡ ਤੋਂ ਆਉਣ ਵਾਲੀਆਂ ਬੱਸਾਂ ਲਈ ਗੁਰਦੁਆਰਾ ਬਿਬਾਨਗੜ• ਸਾਹਿਬ ਦੇ ਸਾਹਮਣੇ ਅਤੇ ਸਮਸ਼ਾਨਘਾਟ ਵਾਲੀ ਜਗ੍ਹਾਂ, ਖੰਨਾਂ-ਲੁਧਿਆਣਾ ਸਾਈਡ ਤੋਂ ਆਉਣ ਵਾਲੀਆਂ ਬੱਸਾਂ ਲਈ ਜ਼ਿਲ੍ਹਾਂ ਕਚਹਿਰੀਆਂ ਦੇ ਸਾਹਮਣੇ ਖੱਬੇ ਤੇ ਸੱਜੇ, ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ, ਸੰਗਰੂਰ ਤੇ ਬਰਨਾਲਾ ਤੋਂ ਸੰਗਤਾਂ ਨੂੰ ਲਿਆਉਣ ਵਾਲੀਆਂ ਬੱਸਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਸਟੇਡੀਅਮ ਦੇ ਸਾਹਮਣੇ, ਗੁਰਦੁਆਰਾ ਜੋਤੀ ਸਰੂਪ ਦੇ ਸਾਹਮਣੇ ਲੰਗਰ ਵਾਲੀ ਜਗ੍ਹਾਂ, ਡੇਰਾ ਸੁਰਾਪੁਰੀਆ ਅਤੇ ਗੁਰਦੁਆਰਾ ਬਿਬਾਨਗੜ• ਸਾਹਿਬ ਤੋਂ ਅੱਗੇ ਪਾਰਕਿੰਗ ਬਣਾਈਆਂ ਗਈਆਂ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ, ਐਸ.ਡੀ.ਐਮ. ਬਸੀ ਪਠਾਣਾਂ ਸ. ਸੁਖਦੇਵ ਸਿੰਘ ਮਾਹਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਡੀ.ਐਸ.ਪੀ. ਫ਼ਤਹਿਗੜ• ਸਾਹਿਬ ਸ੍ਰੀ ਗੁਰਦੀਪ ਸਿੰਘ ਗੋਸਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ. ਸਵਰਨ ਸਿੰਘ ਚਨਾਰਥਲ, ਜ਼ਿਲ੍ਹਾਂ ਪ੍ਰਧਾਨ ਸ. ਰਣਜੀਤ ਸਿੰਘ ਲਿਬੜਾ, ਇਸਤਰੀ ਵਿੰਗ ਦੀ ਜ਼ਿਲ੍ਹਾਂ ਪ੍ਰਧਾਨ ਬੀਬੀ ਮਨਜੀਤ ਕੌਰ ਕਾਲੇਮਾਜਰਾ, ਸਕੱਤਰ ਐਸ.ਜੀ.ਪੀ.ਸੀ. ਸ੍ਰੀ ਹਰਭਜਨ ਸਿੰਘ ਮਨਾਵਾ, ਐਸ.ਜੀ.ਪੀ.ਸੀ. ਮੈਂਬਰ ਸ. ਅਮਰਜੀਤ ਸਿੰਘ ਚਾਵਲਾ, ਭਾਜਪਾ ਦੇ ਜ਼ਿਲ੍ਹਾਂ ਪ੍ਰਧਾਨ ਸ੍ਰੀ ਪ੍ਰਦੀਪ ਗਰਗ, ਨਗਰ ਕੌਂਸਲ ਸਰਹਿੰਦ ਦੇ ਪ੍ਰਧਾਨ ਸ੍ਰੀ ਤਰਲੋਕ ਸਿੰਘ ਬਾਜਵਾ, ਯੂਥ ਅਕਾਲੀ ਦਲ ਮਾਲਵਾ ਜੋਨ-2 ਦੇ ਦਫ਼ਤਰ ਇੰਚਾਰਜ ਸ੍ਰੀ ਅਜੈ ਸਿੰਘ ਲਿਬੜਾ, ਯੂਥ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾਂ ਪ੍ਰਧਾਨ ਸ੍ਰੀ ਅਨਿਲ ਕੁਮਾਰ ਧੰਨਾ, ਭਾਜਪਾ ਆਗੂ ਸ੍ਰੀ ਨਰੇਸ਼ ਸਰੀਨ, ਕੁਲਵਿੰਦਰ ਸਿੰਘ ਲਿਬੜਾ, ਰਵਿੰਦਰ ਸਿੰਘ ਪਦਮ, ਪ੍ਰਿੰਸੀਪਲ ਡਾ. ਜਤਿੰਦਰ ਸਿੰਘ ਸਿੱਧੂ, ਗੁਰਦੁਆਰਾ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਸ੍ਰੀ ਜਸਪਾਲ ਸਿੰਘ, ਕਾਰਜਕਾਰੀ ਇੰਜਨੀਅਰ ਲੋਕ ਨਿਰਮਾਣ ਵਿਭਾਗ ਸ੍ਰੀ ਆਰ.ਪੀ. ਸਿੰਘ, ਉਪ ਜ਼ਿਲ੍ਹਾਂ ਮੰਡੀ ਅਫਸਰ ਸ੍ਰੀ ਭੁਪਿੰਦਰਪਾਲ ਸਿੰਘ, ਜ਼ਿਲ੍ਹਾਂ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਰਵਿੰਦਰ ਸਿੰਘ, ਜ਼ਿਲ੍ਹਾਂ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀ ਸੁਰਿੰਦ ਘਈ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

Share Button

Leave a Reply

Your email address will not be published. Required fields are marked *

%d bloggers like this: