ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੀ ਬੀ.ਐਸ.ਸੀ. (ਸੀ.ਐਸ.ਐਮ.) ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੀ ਬੀ.ਐਸ.ਸੀ. (ਸੀ.ਐਸ.ਐਮ.) ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ

ਭਗਤਾ ਭਾਈ ਕਾ 27 ਜੂਨ (ਸਵਰਨ ਭਗਤਾ)ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਭਗਤਾ ਭਾਈ ਕਾ (ਬਠਿੰਡਾ) ਦੇ ਬੀ.ਐਸ.ਸੀ. (ਸੀ.ਐਸ.ਐਮ.) ਕਲਾਸ ਦਾ ਨਤੀਜਾ ਅਤੀ ਸ਼ਾਨਦਾਰ ਰਿਹਾ। ਪੰਜਾਬੀ ਯੂਨੀਵਰਸਿਟੀ ਵੱਲੋਂ ਕੁੱਝ ਸਮਾਂ ਪਹਿਲਾ ਨਵਾਂ ਚਲਾਇਆ ਗਿਆ ਬੀ.ਐਸ.ਸੀ. (ਸੀ.ਐਸ.ਐਮ.) ਕੋਰਸ ਜੋ ਕਿ ਕੁੱਝ ਕੁ ਚੋਣਵੇਂ ਕਾਲਜਾਂ ਵਿੱਚ ਸ਼ੁਰੂ ਕੀਤਾ ਗਿਆ ਸੀ। ਇਸ ਕਾਲਜ ਵਿੱਚ ਕੋਰਸ ਦੇ ਪਹਿਲੇ ਹੀ ਬੈਚ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਨਤੀਜੇ ਹਾਸਿਲ ਕੀਤੇ ਗਏ ਹਨ।
ਕਾਲਜ ਦੇ ਪ੍ਰਿੰਸੀਪਲ ਡਾ. ਗੋਬਿੰਦ ਸਿੰਘ ਨੇ ਖੁਸ਼ੀ ਜਾਹਰ ਕਰਦਿਆ ਦੱਸਿਆ ਕਿ ਸੰਦੀਪ ਕੌਰ ਨੇ 84.22% ਅੰਕ ਲੈ ਕੇ ਪਹਿਲਾ ਸਥਾਨ, ਮਨਪ੍ਰੀਤ ਕੌਰ ਨੇ 78% ਅੰਕ ਲੈ ਕੇ ਦੂਜਾ ਸਥਾਨ ਅਤੇ ਨੈਨਸੀ ਤਾਯਲ ਨੇ 76% ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਕਾਲਜ ਵਿੱਚ 9 ਕੋਰਸ ਚੱਲ ਰਹੇ ਹਨ, ਇਨ੍ਹਾਂ ਤੋਂ ਬਿਨਾਂ ਇਸ ਸਾਲ ਦੋ ਨਵੇਂ ਕੋਰਸ ਬੀ.ਐਸ.ਸੀ. (ਫੈਸਨ ਡਜਾਇੰਨਗ) ਅਤੇ ਐਮ.ਐਸ.ਸੀ. (ਆਈ ਟੀ) ਚਲਾਏ ਜਾ ਰਹੇ ਹਨ। ਇਸ ਇਲਾਕੇ ਦੇ ਨੌਜਵਾਨ ਲੜਕੇ-ਲੜਕੀਆਂ ਦਾ ਕਾਲਜ ਵਿੱਚ ਦਾਖ਼ਲਾ ਲੈਣ ਲਈ ਭਾਰੀ ਉਤਸਾਹ ਹੈ। ਪ੍ਰਿੰਸੀਪਲ ਸਾਹਿਬ ਵੱਲੋਂ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ।

Share Button

Leave a Reply

Your email address will not be published. Required fields are marked *

%d bloggers like this: