3 ਜੁਲਾਈ ਨੂੰ ਆਪ ਵਰਕਰ ਹੋਣਗੇ ਅੰਮ੍ਰਿਤਸਰ ਲਈ ਰਵਾਨਾ-ਢਿੱਲੋ

3 ਜੁਲਾਈ ਨੂੰ ਆਪ ਵਰਕਰ ਹੋਣਗੇ ਅੰਮ੍ਰਿਤਸਰ ਲਈ ਰਵਾਨਾ-ਢਿੱਲੋ

ਤਪਾ ਮੰਡੀ, 28 ਜੂਨ (ਨਰੇਸ਼ ਗਰਗ,ਸੋਮ ਸ਼ਰਮਾ) ਆਮ ਆਦਮੀ ਪਾਰਟੀ ਦੇ ਰਾਸ਼ਟਰੀ ਨੇਤਾ ਸ੍ਰੀ ਅਰਵਿੰਦ ਕੇਜਰੀਵਾਲ ਦੇ ਤਿੰਨ ਜੁਲਾਈ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚਣ ਸਮੇਂ ਹਲਕੇ ਵਿਚੋਂ ਵੱਡੀ ਗਿਣਤੀ ਵਿੱਚ ਆਪ ਵਰਕਰ ਸਾਮਲ ਹੋਣਗੇ। ਉਕਤ ਜਾਣਕਾਰੀ ਆਮ ਆਦਮੀ ਪਾਰਟੀ ਢਿੱਲਵਾਂ ਦੇ ਹਲਕਾ ਇੰਚਾਰਜ ਗੁਰਮੀਤ ਸਿੰਘ ਢਿੱਲੋ ਨੇ ਦਿੱਤੀ। ਉਨਾਂ ਕਿਹਾ ਕਿ ਸ੍ਰੀ ਕੇਜਰੀਵਾਲ ਆਉਂਦੀ ਵਿਧਾਨ ਸਭਾ ਚੋਣਾਂ 2017 ਲਈ ਆਮ ਆਦਮੀ ਪਾਰਟੀ ਦਾ ਨੌਜਵਾਨ ਵਰਗ ਨਾਲ ਸਬੰਧਤ ਚੋਣ ਮਨੋਰਥ ਪੱਤਰ ਜਾਰੀ ਕਰਨਗੇ। ਇਸ ਸਮੇਂ ਪੰਜਾਬ ਦੀ ਸਮੁੱਚੀ ਲੀਡਰਸਿੱਪ ਵੀ ਸਾਮਲ ਹੋਵੇਗੀ। ਉਨਾਂ ਕਿਹਾ ਕਿ ਪਾਰਟੀ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਦੀ ਸਮੂਲੀਅਤ ਕਰਵਾਉਣ ਲਈ ਮੁਹਿੰਮ ਵਿੱਢੀ ਹੋਈ ਹੈ। ਇਸ ਸਮੇਂ ਹਰਜਿੰਦਰ ਸਿੰਘ ਯੂਥ ਆਗੂ, ਅਮਰਜੀਤ ਸਿੰਘ, ਤਰਸੇਮ ਸਿੰਘ, ਸੱਤਪਾਲ ਸ਼ਰਮਾ, ਰਾਮਦਿਆਲ, ਕਾਲਾ ਢਿੱਲੋ, ਮਾਸਟਰ ਹਰਬੰਸ ਸਿੰਘ, ਅਲਬੇਲ ਸਿੰਘ, ਗੋਰਾ ਸਿੰਘ ਢਿੱਲਵਾਂ ਆਦਿ ਹਾਜ਼ਰ ਸਨ।

Share Button

Leave a Reply

Your email address will not be published. Required fields are marked *

%d bloggers like this: