ਚਾਇਨਾ ਡੋਰ ਸਟੋਰ, ਵੇਚਣ ਅਤੇ ਖਰੀਦਣ ‘ਤੇ ਮੁਕੰਮਲ ਪਾਬੰਦੀ- ਜਿਲਾ ਮੈਜਿਸਟਰੇਟ

ਚਾਇਨਾ ਡੋਰ ਸਟੋਰ, ਵੇਚਣ ਅਤੇ ਖਰੀਦਣ ‘ਤੇ ਮੁਕੰਮਲ ਪਾਬੰਦੀ- ਜਿਲਾ ਮੈਜਿਸਟਰੇਟ

 

ਮਹਿਲ ਕਲਾਂ, 28 ਜੂਨ (ਪਰਦੀਪ ਕੁਮਾਰ): ਜ਼ਿਲਾ ਮੈਜਿਸਟਰੇਟ ਬਰਨਾਲਾ ਸ. ਭੁਪਿੰਦਰ ਸਿੰਘ ਰਾਏ ਨੇ ਫੌਜਦਾਰੀ ਜਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲੇ ਅੰਦਰ ਪਤੰਗ/ਗੁੱਡੀਆਂ ਉਡਾੳਣ ਲਈ ਵਰਤੀ ਜਾਂਦੀ ਸੰਥੈਟਿਕ/ਪਲਾਸਟਿਕ ਦੀ ਬਣੀ ਚਾਇਨਾ ਡੋਰ ਵੇਚਣ/ਖਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ‘ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਧਾਗੇ ਵਾਲੀ ਡੋਰ ਤੇ ਲਾਗੂ ਨਹੀ ਹੋਵੇਗੀ।
ਜ਼ਿਲਾ ਮੈਜਿਸਟਰੇਟ ਸ. ਭੁਪਿੰਦਰ ਸਿੰਘ ਰਾਏ ਨੇ ਦੱਸਿਆ ਕਿ ਇਹ ਹੁਕਮ ਮਿਤੀ 25 ਅਗਸਤ, 2016 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Share Button

Leave a Reply

Your email address will not be published. Required fields are marked *

%d bloggers like this: