Thu. Apr 25th, 2019

Dayal Singh Koliarwali received relief, High court granted interim bail

ਦਿਆਲ ਸਿੰਘ ਕੋਲਿਆਂਵਾਲੀ ਨੂੰ ਮਿਲੀ ਵੱਡੀ ਰਾਹਤ, ਹਾਈਕੋਰਟ ਨੇ ਅੰਤਰਿਮ ਜ਼ਮਾਨਤ ਕੀਤੀ ਮਨਜ਼ੂਰ

ਆਪਣੀ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ‘ਚ ਵਿਜ਼ੀਲੈਂਸ ਵੱਲੋਂ ਦਰਜ ਕੀਤੇ ਗਏ ਮਾਮਲੇ ‘ਚ ਹਾਈਕੋਰਟ ਨੇ ਦਿਆਲ ਸਿੰਘ ਕੋਲਿਆਂਵਾਲੀ ਦੀ ਅੰਤਰਿਮ ਜ਼ਮਾਨਤ ਮਨਜ਼ੂਰ ਕਰ ਲਈ ਹੈ।
ਤੁਹਾਨੂੰ ਦੱਸ ਦੇਈਏ ਕਿ ਕੋਲਿਆਂਵਾਲੀ ਨੇ ਸੁਪਰੀਮ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਮੋਹਾਲੀ ਕੋਰਟ ‘ਚ ਆਤਮਸਮਰਪਣ ਕੀਤਾ ਸੀ ਅਤੇ 2 ਮਹੀਨੇ ਤੋਂ ਜ਼ਿਆਦਾ ਸਮਾਂ ਜੇਲ੍ਹ ‘ਚ ਗੁਜ਼ਾਰਨ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ ਮਿਲੀ ਸੀ।
ਜ਼ਿਕਰਯੋਗ ਹੈ ਕਿ ਵਿਜ਼ੀਲੈਂਸ ਨੇ ਜਾਂਚ ਤੋਂ ਬਾਅਦ ਕੁਝ ਹੋਰ ਧਰਾਵਾਂ ਐਫ ਆਈ ਆਰ ‘ਚ ਜੋੜ ਕੇ ਦਿਆਲ ਸਿੰਘ ਕੋਲਿਆਂਵਾਲੀ ਨੂੰ ਨੋਟਿਸ ਭੇਜ ਕੇ ਪੇਸ਼ ਹੋਣ ਲਈ ਕਿਹਾ ਸੀ, ਜਿਸ ਤੋਂ ਬਾਅਦ ਉਹਨਾਂ ਹਾਈਕੋਰਟ ਵਿੱਚ ਅੰਤਰਿਮ ਜ਼ਮਾਨਤ ਮੰਗੀ ਸੀ।

 

Share Button

Leave a Reply

Your email address will not be published. Required fields are marked *

%d bloggers like this: