Sat. May 25th, 2019

Dera chief Ram Rahim to be questioned in Behbal Kalan and Kotakpura goose case, SIT will reach Suniya Jail

ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ ਤੋਂ ਕੀਤੀ ਜਾਵੇਗੀ ਪੁੱਛਗਿੱਛ , SIT ਪਹੁੰਚੀ ਸੁਨਾਰੀਆ ਜੇਲ੍ਹ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਅੱਜ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕੀਤੀ ਜਾਵੇਗੀ।ਜਿਸ ਦੇ ਲਈ ਵਿਸ਼ੇਸ਼ ਜਾਂਚ ਟੀਮJ (ਸਿੱਟ) ਅੱਜ ਰੋਹਤਕ ਦੀ ਸੁਨਾਰੀਆ ਜੇਲ ਵਿੱਚ ਪਹੁੰਚ ਗਈ ਹੈ।

ਇਸ ਦੌਰਾਨ ਐੱਸਆਈਟੀ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਐੱਸ.ਪੀ ਵਿਭੌਰ (DSP) ਦੀ ਅਗਵਾਈ ਵਿਚ ਚਾਰ ਮੈਂਬਰੀ ਟੀਮ ਸੁਨਾਰੀਆ ਜੇਲ੍ਹ ਪਹੁੰਚੀ ਹੈ ਅਤੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੋਂ ਪੁੱਛਗਿੱਛ ਕਰੇਗੀ।ਜਿਸ ਦੇ ਲਈ ਸਿੱਟ ਨੇ ਪਿਛਲੇ ਦਿਨੀਂ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋਂ ਇਜਾਜ਼ਤ ਲੈ ਲਈ ਸੀ।

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪਹਿਲਾਂ ਹੀ ਕੁੱਝ ਡੇਰਾ ਪ੍ਰੇਮੀਆਂ ਨੂੰ ਹਿਰਾਸਤ ਵਿਚ ਲਿਆ ਜਾ ਚੁੱਕਾ ਹੈ ਅਤੇ ਦੋਵਾਂ ਗੋਲੀ ਕਾਂਡਾਂ ਵਿਚ ਵੀ ਡੇਰਾ ਸਿਰਸਾ ਦੀ ਭੂਮਿਕਾ ਨੂੰ ਸ਼ੱਕੀ ਮੰਨਿਆ ਜਾ ਰਿਹਾ ਹੈ।

Leave a Reply

Your email address will not be published. Required fields are marked *

%d bloggers like this: