Tue. Apr 23rd, 2019

Fire in Langara College in Vancouver

ਕੈਨੇਡਾ ਦੇ ਸ਼ਹਿਰ ਵੈਨਕੂਵਰ ਦੇ ਲੰਗਾਰਾ ਕਾਲਜ ਦੀ ਇਮਾਰਤ ‘ਚ ਲੱਗੀ ਅੱਗ

ਵੈਨਕੂਵਰ: ਕੈਨੇਡਾ ਦੇ ਸ਼ਹਿਰ ਵੈਨਕੂਵਰ ਦੇ ਲੰਗਾਰਾ ਕਾਲਜ ਦੀ ਇਮਾਰਤ ‘ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਕਾਲਜ ‘ਚ ਹੜਕੰਪ ਮੱਚ ਗਿਆ ਹੈ।
ਸਥਾਨਕ ਸਮੇਂ ਮੁਤਾਬਕ ਸੋਮਵਾਰ ਨੂੰ ਦੁਪਹਿਰ ਦੇ ਇਕ ਵਜੇ ਅੱਗ ਲੱਗਣ ਕਾਰਨ ਇਮਾਰਤ ਨੂੰ ਖਾਲੀ ਕਰਵਾਇਆ ਗਿਆ।ਇਸ ਕਾਲਜ ‘ਚ ਇੱਥੇ ਵੱਡੀ ਗਿਣਤੀ ‘ਚ ਪੰਜਾਬੀ ਵਿਦਿਆਰਥੀ ਪੜ੍ਹਦੇ ਹਨ।
ਪੁਲਿਸ ਨੂੰ ਸ਼ੱਕ ਹੈ ਕਿ ਜਾਣ-ਬੁੱਝ ਕੇ ਇੱਥੇ ਅੱਗ ਲਗਾਈ ਗਈ। ਖੁਸ਼ਕਿਸਮਤੀ ਨਾਲ ਕਿਸੇ ਦੇ ਵੀ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ। ਵੈਨਕੂਵਰ ਪੁਲਿਸ ਵਿਭਾਗ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਧਿਕਾਰੀਆਂ, ਬ੍ਰਿਟਿਸ਼ ਕੋਲੰਬੀਆ ਦੀ ਐਂਬੂਲੈਂਸ, ਲੰਗਾਰਾ ਦੇ ਸਟਾਫ ਨੇ ਮਿਲ ਕੇ ਫਾਇਰ ਫਾਈਟਰਜ਼ ਦੀ ਮਦਦ ਕੀਤੀ ਅਤੇ ਹਰੇਕ ਵਿਅਕਤੀ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।
ਜ਼ਿਕਰ ਏ ਖਾਸ ਹੈ ਕਿ ਹਰ ਸਾਲ ਵੱਡੀ ਗਿਣਤੀ ‘ਚ ਭਾਰਤੀ ਵਿਦਿਆਰਥੀ ਕੈਨੇਡਾ ‘ਚ ਪੜ੍ਹਨ ਜਾਂਦੇ ਹਨ ਅਤੇ ਕਈ ਇਸ ਕਾਲਜ ‘ਚ ਵੀ ਪੜ੍ਹਾਈ ਕਰ ਰਹੇ ਹਨ।

Share Button

Leave a Reply

Your email address will not be published. Required fields are marked *

%d bloggers like this: