ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਪ੍ਰੋ: ਸਰਚਾਂਦ ਸਿੰਘ ਨੇ ਸੇਵਾ ਸੰਪੂਰਨਤਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਾਈ ਅਰਦਾਸ

ਪ੍ਰੋ: ਸਰਚਾਂਦ ਸਿੰਘ ਨੇ ਸੇਵਾ ਸੰਪੂਰਨਤਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਾਈ ਅਰਦਾਸ

ਅੰਮ੍ਰਿਤਸਰ 10 ਅਕਤੂਬਰ (ਨਿਰਪੱਖ ਆਵਾਜ਼): ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਨ ਦੇ ਮਾਮਲੇ ‘ਚ ਪ੍ਰੋ: ਸਰਚਾਂਦ ਸਿੰਘ ਨੂੰ ਲਗਾਈ ਗਈ ਧਾਰਮਿਕ ਸਜ਼ਾ (ਸੇਵਾ) ਉਨ੍ਹਾਂ ਵੱਲੋਂ ਪੂਰੀ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੇਵਾ ਸੰਪੂਰਨਤਾ ਦੀ ਅਰਦਾਸ ਕਰਾਈ ਗਈ। ਅਰਦਾਸ ਭਾਈ ਦਿਲਬਾਗ ਸਿੰਘ ਵੱਲੋਂ ਕੀਤੀ ਗਈ।

ਪ੍ਰੋ: ਸਰਚਾਂਦ ਸਿੰਘ ਨੇ ਇਸ ਮੌਕੇ ਸ੍ਰੀ ਅਕਾਲ ਪੁਰਖ ਅਤੇ ਗੁਰੂ ਸਾਹਿਬ ਦਾ ਰੋਮ ਰੋਮ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੀ ਮਿਹਰ ਸਦਕਾ ਇਹ ਸੇਵਾ ਪੂਰੀ ਕਰਾਈ ਹੈ ਅਤੇ ਉਨ੍ਹਾਂ ਇਕ ਨਿਮਾਣੇ ਸਿੱਖ ਵਜੋਂ ਸ਼ਰਧਾ ਅਤੇ ਸਿਦਕ ਦਿਲੀ ਨਾਲ ਇਹ ਸੇਵਾ ਨਿਭਾਈ ਹੈ। ਉਨ੍ਹਾਂ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਚਰਨਾਂ ’ਚ ਜੋਦੜੀ ਕੀਤੀ ਕਿ ਉਨ੍ਹਾਂ ਨੂੰ ਸੁਮੱਤ ਬਖ਼ਸ਼ਣ ਅਤੇ ਸਿਰ ’ਤੇ ਮਿਹਰ ਭਰਿਆ ਹੱਥ ਰੱਖ ਕੇ ਪੰਥ ਲਈ ਸੇਵਾ ਲੈਂਦੇ ਰਹਿਣ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਿਰਮੌਰ ਤੇ ਸਰਵਉੱਚ ਸੰਸਥਾ ਹੈ। ਸਿੱਖ ਕੌਮ ਦੀ ਮਜ਼ਬੂਤੀ ਅਤੇ ਏਕਤਾ ਸ੍ਰੀ ਅਕਾਲ ਤਖ਼ਤ ਸਾਹਿਬ ਸਦਕਾ ਹੈ। ਇੱਥੇ ਹਰ ਇਕ ਗੁਰਸਿੱਖ ਦਾ ਸਿਰ ਸਤਿਕਾਰ ਨਾਲ ਝੁਕਦਾ ਹੈ।

ਪੰਜ ਸਿੰਘ ਸਾਹਿਬਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਬੀਤੇ ਮਹੀਨੇ 18 ਸਤੰਬਰ ਵਾਲੇ ਦਿਨ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਨ ਦੇ ਮਾਮਲੇ ‘ਚ ਪ੍ਰੋ: ਸਰਚਾਂਦ ਸਿੰਘ ਸਮੇਤ ਮੈਂਬਰ ਸ਼੍ਰੋਮਣੀ ਕਮੇਟੀ ਗੁਰਿੰਦਰਪਾਲ ਸਿੰਘ ਗੋਰਾ ਅਤੇ ਸਾਬਕਾ ਧਰਮ ਪ੍ਰਚਾਰ ਕਮੇਟੀ ਮੈਂਬਰ ਰਤਨ ਸਿੰਘ ਜ਼ਫਰਵਾਲ ਨੂੰ ਇੱਕ-ਇੱਕ ਸਹਿਜ ਪਾਠ ਖ਼ੁਦ ਕਰਨ ਜਾਂ ਪਾਠੀ ਸਿੰਘਾਂ ਤੋਂ ਕਰਵਾ ਕੇ ਸਰਵਣ ਕਰਨ, ਨਜ਼ਦੀਕੀ ਗੁਰਦੁਆਰਾ ਸਾਹਿਬ ਵਿਖੇ 5 ਦਿਨ ਸੇਵਾ ਕਰਨ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਲੰਗਰ ਵਿਖੇ ਦੋ ਦਿਨ ਸੇਵਾ ਕਰਨ ਅਤੇ ਕੀਰਤਨ ਸਰਵਣ ਕਰਨ ਤੋਂ ਇਲਾਵਾ ਸੇਵਾ ਸੰਪੂਰਨਤਾ ਦੀ ਅਰਦਾਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਰਾਂ-ਗਿਆਰਾਂ ਸੌ ਰੁਪਏ ਦੀ ਕੜਾਹ ਪ੍ਰਸਾਦ ਦੀ ਦੇਗ ਕਰਾਉਣ ਅਤੇ ਇੰਨੀ ਮਾਇਆ ਗੋਲਕ ‘ਚ ਪਾਉਣ ਦੀ ਸਜ਼ਾ ਸੁਣਾਈ ਗਈ ਸੀ । ਇਸ ਦੌਰਾਨ ਉਨ੍ਹਾਂ ਪੰਥ ਵਿਚੋਂ ਛੇਕੇ ਵਿਅਕਤੀ ਜੋ ਪੰਥ ਵਿਚ ਮੁੜ ਸ਼ਾਮਿਲ ਹੋਣਾ ਚਾਹੁੰਦੇ ਹੋਣ ਉਨ੍ਹਾਂ ਪ੍ਰਤੀ ਗੁਰਮਤਿ ਵਿਧੀ ਵਿਧਾਨ ਅਤੇ ਮਰਿਆਦਾ ਅਨੁਸਾਰ ਵਿਚਾਰ ਕਰਦਿਆਂ ਗੁਰੂ ਪੰਥ ਵਿਚ ਮੁੜ ਸ਼ਾਮਿਲ ਕਰਨ ਦੀ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਭਾਈ ਹਰਜਿੰਦਰ ਸਿੰਘ ਜਿੰਦਾ ਵੀ ਮੌਜੂਦ ਸਨ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: