ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਇੰਡਿਆਨਾਪੌਲਿਸ ਅਮਰੀਕਾ ’ਚ 4 ਸਿੱਖਾਂ ਦੀ ਗੋਲੀ ਮਾਰ ਕੇ ਹੱਤਿਆ, ਅਤੇ 5 ਜ਼ਖ਼ਮੀ ਸਿੱਖਪੀਏਸੀ ਦੇ ਚੇਅਰਮੈਨ ਗੁਰਿੰਦਰ ਸਿੰਘ ਖਾਲਸਾ ਨੇ ਕੀਤਾ ਪਰਿਵਾਰਾ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ

ਇੰਡਿਆਨਾਪੌਲਿਸ ਅਮਰੀਕਾ ’ਚ 4 ਸਿੱਖਾਂ ਦੀ ਗੋਲੀ ਮਾਰ ਕੇ ਹੱਤਿਆ, ਅਤੇ 5 ਜ਼ਖ਼ਮੀ ਸਿੱਖਪੀਏਸੀ ਦੇ ਚੇਅਰਮੈਨ ਗੁਰਿੰਦਰ ਸਿੰਘ ਖਾਲਸਾ ਨੇ ਕੀਤਾ ਪਰਿਵਾਰਾ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ

ਇੰਡਿਆਨਾਪੌਲਿਸ, 17 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਇੰਡਿਆਨਾਪੌਲਿਸ ਸ਼ਹਿਰ ਵਿਚ ਹੋਈ ਗੋਲੀਬਾਰੀ ਦੌਰਾਨ 4 ਸਿੱਖਾਂ ਦੀ ਮੌਤ ਹੋ ਗਈ ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿਚੋਂ ਤਿੰਨ ਔਰਤਾਂ ਸਨ ਜਿਨ੍ਹਾਂ ਦੀ ਸ਼ਨਾਖ਼ਤ ਅਮਰਜੀਤ ਕੌਰ ਜੌਹਲ, ਜਸਵਿੰਦਰ ਕੌਰ, ਅਮਰਜੀਤ ਕੌਰ ਸੇਖੋਂ ਅਤੇ ਜਸਵਿੰਦਰ ਸਿੰਘ ਵਜੋਂ ਕੀਤੀ ਗਈ ਹੈ। ਰਾਸ਼ਟਰਪਤੀ ਜੋਅ ਬਾਇਡਨ ਨੇ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਾਈਟ ਹਾਊਸ ਅਤੇ ਹੋਰ ਸਰਕਾਰੀ ਇਮਾਰਤਾਂ ’ਤੇ ਝੰਡੇ ਅੱਧੇ ਝੁਕਾਉਣ ਦੇ ਹੁਕਮ ਜਾਰੀ ਕੀਤੇ।

ਕੋਰੀਅਰ ਕੰਪਨੀ ਫ਼ੈਡਐਕਸ ਦੇ ਜਿਸ ਸੈਂਟਰ ਵਿਚ ਗੋਲੀਬਾਰੀ ਹੋਈ, ਉਥੇ 90 ਫ਼ੀ ਸਦੀ ਮੁਲਾਜ਼ਮ ਭਾਰਤੀ ਮੂਲ ਦੇ ਹਨ ਕਈਆ ਦੀ ਸ਼ਿਫ਼ਟ ਵੀ ਰਾਤ ਦੇ ਟਾਇਮ ਦੀ ਹੁੰਦੀ ਹੈ। ਅਤੇ ਇਨ੍ਹਾਂ ਵਿਚੋਂ ਜ਼ਿਆਦਾਤਰ ਗਿਣਤੀ ਪੰਜਾਬੀ ਸਿੱਖਾਂ ਦੀ ਹੈ। ਇੰਡਿਆਨਾਪੌਲਿਸ ਮੈਟਰੋਪੌਲੀਟਨ ਪੁਲਿਸ ਡਿਪਾਰਟਮੈਂਟ ਨੇ ਦੱਸਿਆ ਕਿ ਫੈਡਐਕਸ ਦੇ ਕਾਮੇ ਉਮਰ 45 ਸਾਲ ਦੇ ਪੰਜਾਬੀ ਹਰਪ੍ਰੀਤ ਸਿੰਘ ਗਿੱਲ ਦੀ ਅੱਖ ਦੇ ਨੇੜੇ ਗੋਲੀ ਲੱਗੀ ਹੈ ਅਤੇ ਉਹ ਹਸਪਤਾਲ ਵਿੱਚ ਜੇਰੇ ਇਲਾਜ ਹੈ। ਇਸ ਦੁੱਖਦਾਈ ਘਟਨਾ ਦਾ ਇੰਡੀਆਨਾਂ ਦੇ ਉੱਘੇ ਸਿੱਖ ਆਗੂ ਅਤੇ ਸਿੱਖ ਪੀਏਸੀ ਦੇ ਚੇਅਰਮੈਨ ਗੁਰਿੰਦਰ ਸਿੰਘ ਖਾਲਸਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਸਭ ਤੋ ਮੰਦਭਾਗੀ ਘਟਨਾ ਦਾ ਦੱਸਦੇ ਹੋਏ ਮ੍ਰਿਤਕ ਲੋਕਾਂ ਦੇ ਪਰਿਵਾਰਾ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: