ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਜੀਵ ਵਿਗਿਆਨ `ਚ ਖੋਜ ਨੂੰ ਉਤਸ਼ਾਹਿਤ ਕਰਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਹਰ ਸਾਲ ਤਿੰਨ ਪੁਰਸਕਾਰ ਦੇਣ ਦਾ ਐਲਾਨ

ਜੀਵ ਵਿਗਿਆਨ `ਚ ਖੋਜ ਨੂੰ ਉਤਸ਼ਾਹਿਤ ਕਰਨ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਹਰ ਸਾਲ ਤਿੰਨ ਪੁਰਸਕਾਰ ਦੇਣ ਦਾ ਐਲਾਨ

ਅੰਮ੍ਰਿਤਸਰ 21 ਅਕਤੂਬਰ, 2020: ਗੁਰੂ ਨਾਨਕ ਦੇਵ ਯੂਨੀਵਰਸਿਟੀ ਹਰ ਸਾਲ ਜੀਵ ਵਿਗਿਆਨ ਦੇ ਖੇਤਰ ਵਿਚ ਖਾਸ ਕਰਕੇ ਪੌਦੇ ਅਤੇ ਵਾਤਾਵਰਣ ਵਿਗਿਆਨ ਦੇ ਖੇਤਰ ਵਿਚ ਕੰਮ ਕਰ ਰਹੇ ਵਿਗਿਆਨੀਆਂ ਅਤੇ ਖੋਜਕਰਤਾਵਾਂ ਨੂੰ ਤਿੰਨ ਵਕਾਰੀ ਪੁਰਸਕਾਰਾਂ ਨਾਲ ਸਨਮਾਨਿਤ ਕਰਿਆ ਕਰੇਗੀ। ਯੂਨੀਵਰਸਿਟੀ ਦੀ ਸਿੰਡੀਕੇਟ ਦੀ ਇਕੱਤਰਤਾ `ਚ ਪ੍ਰਵਾਨਗੀ ਉਪਰੰਤ ਅੱਜ ਇਸ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਗਿਆ ਹੈ। ਪ੍ਰੋ. ਅਵਿਨਾਸ਼ ਕੌਰ ਨਾਗਪਾਲ ਦੇ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫਤਰ `ਚ ਹੋਏ ਸਮਝੌਤੇ ਸਮੇਂ ਦੋਵੇਂ ਧਿਰਾਂ ਹਾਜ਼ਰ ਸਨ ਜਿਨ੍ਹਾਂ ਵਿਚ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ, ਡੀਨ, ਅਕਾਦਮਿਕ ਮਾਮਲੇ, ਪ੍ਰੋ. ਐਸ.ਐਸ. ਬਹਿਲ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ, ਯੂਨੀਵਰਸਿਟੀ ਇੰਡਸਟਰੀ ਲਿੰਕੇਜ ਪ੍ਰੋਗਰਾਮ ਦੇ ਕੋਆਰਡੀਨੇਟਰ ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਤੋਂ ਇਲਾਵਾ ਹੋਰ ਅਧਿਆਪਕ ਸ਼ਾਮਲ ਸਨ।

ਇਸ ਸਮਝੌਤੇ `ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਾਈਸ ਚਾਂਸਲਰ ਪ੍ਰੋ. ਸੰਧੂ ਨੇ ਕਿਹਾ ਕਿ ਪ੍ਰੋ. ਅਵਿਨਾਸ਼ ਕੌਰ ਨਾਗਪਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੀ ਬੋਟੈਨੀਕਲ ਐਂਡ ਇਨਵਾਰਨਮੈਂਟਲ ਸਾਇੰਸਜ਼ ਵਿਭਾਗ ਤੋਂ ਅਧਿਆਪਕ ਸੇਵਾਮੁਕਤ ਹੋਏ ਹਨ। ਉਨ੍ਹਾਂ ਦੇ ਵਿਸ਼ੇਸ਼ ਸਹਿਯੋਗ ਨਾਲ ਹਰ ਸਾਲ ਇਹ ਤਿੰਨ ਖੋਜਾਰਥੀ/ਵਿਗਿਆਨੀ ਪੁਰਸਕਾਰ ਦਿੱਤੇ ਜਾਣੇ ਸੰਭਵ ਹੋਣ ਜਾ ਰਹੇ ਹਨ। ਇਨ੍ਹਾਂ ਪੁਰਸਕਾਰਾਂ ਨੂੰ ਦੇਣ ਦੇ ਮੁੱਖ ਮਕਸਦ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਦੱਸਿਆ ਕਿ ਜੀਵ ਵਿਗਿਆਨ ਦੇ ਖੇਤਰ ਵਿਚ ਖੋਜਾਰਥੀਆਂ ਨੂੰ ਹੋਰ ਉਤਸਾਹਿਤ ਕਰਨਾ ਹੈ ਤਾਂ ਜੋ ਉਹ ਇਸ ਖੇਤਰ ਵਿਚ ਨਵੀਆਂ ਖੋਜਾਂ ਨੂੰ ਅੰਜਾਮ ਦੇ ਸਕਣ।

ਇਸ ਦੇ ਨਾਲ ਹੀ ਯੂਨੀਵਰਸਿਟੀ ਦਾ ਤਹਿ ਦਿਲੋਂ ਧੰਨਵਾਦ ਪ੍ਰਗਟ ਕਰਦਿਆਂ ਪ੍ਰੋ. ਨਾਗਪਾਲ ਨੇ ਕਿਹਾ ਕਿ ਜਿਥੇ ਉਨ੍ਹਾਂ ਆਪਣੀ ਉੱਚ ਵਿਦਿਆ ਪ੍ਰਾਪਤ ਕੀਤੀ ਅਤੇ ਫੈਕਲਟੀ ਮੈਂਬਰ ਵਜੋਂ ਕੰਮ ਕੀਤਾ ਉਸ ਸੰਸਥਾ ਨਾਲ ਅਜਿਹਾ ਉਸਾਰੂ ਸਮਝੌਤਾ ਕਰਦਿਆਂ ਉਨ੍ਹਾਂ ਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਇਸ ਦੇ ਲਈ ਉਹ ਯੂਨੀਵਰਸਿਟੀ ਨੂੰ 15 ਲੱਖ ਰੁਪਏ ਇੰਡੋਮੈਂਟ ਫੰਡ ਵਜੋਂ ਦੇਣਗੇ।

ਨਾਮਵਰ ਵਿਗਿਆਨੀ ਨੂੰ ਪ੍ਰੋਫੈਸਰ ਐਸ. ਗਰੋਵਰ ਲੈਕਚਰਸ਼ਿਪ ਐਵਾਰਡ ਦਿੱਤਾ ਜਾਵੇਗਾ ਜਦੋਂਕਿ ਖੋਜਾਰਥੀਆਂ ਨੂੰ ਸਰਦਾਰਨੀ ਦਰਸ਼ਨ ਕੌਰ ਅਤੇ ਸਰਦਾਰ ਰਾਮ ਸਿੰਘ ਮੈਮੋਰੀਅਲ ਯੰਗ ਸਾਇੰਟਿਸਟ ਐਵਾਰਡ ਇਨ ਪਲਾਂਟ ਸਾਇੰਸਿਜ਼ ਅਤੇ ਸਰਦਾਰਨੀ ਕੁਲਦੀਪ ਕੌਰ ਅਤੇ ਸਰਦਾਰ ਗੁਰਮੁਖ ਸਿੰਘ ਮੈਮੋਰੀਅਲ ਯੰਗ ਸਾਇੰਟਿਸਟ ਇਨ ਇਨਵਾਇਰਨਮੈਂਟਲ ਸਾਇੰਸਜ ਦਿੱਤੇ ਜਾਣਗੇ। ਹਰ ਸਾਲ ਦਿੱਤੇ ਜਾਣ ਵਾਲੇ ਇਨ੍ਹਾਂ ਪੁਰਸਕਾਰਾਂ ਦੇ ਲਈ ਮਾਹਿਰ ਕਮੇਟੀ ਗਠਿਤ ਕੀਤੀ ਜਾਵੇਗੀ ਜੋ ਸ਼ਾਰਟ ਲਿਸਟ ਕੀਤੇ ਗਏ ਉਮੀਦਵਾਰਾਂ ਦਾ ਮੁਲਾਂਕਣ ਬਾਹਰੀ ਮਾਹਿਰਾਂ ਦੁਆਰਾ ਕਰਵਾ ਕੇ ਐਲਾਨ ਕਰੇਗੀ।

ਯੂਨੀਵਰਸਿਟੀ ਇੰਡਸਟਰੀ ਲਿੰਕੇਜ ਪ੍ਰੋਗਰਾਮ ਦੇ ਡਾਇਰੈਕਟਰ, ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਜੀਵ ਵਿਗਿਆਨ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿਣ ਦਾ ਨਤੀਜਾ ਹੈ ਕਿ ਅਜਿਹੇ ਪੁਰਸਕਾਰ ਦੇਣ ਦੀ ਸ਼ੁਰੂਆਤ ਹੋ ਰਹੀ ਹੈ ਜੋ ਜੀਵ ਵਿਗਿਆਨ ਵਿਚ ਖੋਜ ਪੱਧਰ ਨੂੰ ਹੋਰ ਉੱਚਾ ਚੁਕਣਗੇ ।

ਡੀਨ ਅਕਾਦਮਿਕ ਮਾਮਲੇ, ਪ੍ਰੋ. ਐਸ ਐਸ ਬਹਿਲ ਅਤੇ ਰਜਿਸਟਰਾਰ ਪ੍ਰੋਫੈਸਰ ਕੇ. ਐਸ. ਕਾਹਲੋਂ ਨੇ ਕਿਹਾ ਕਿ ਬੋਟੈਨੀਕਲ ਅਤੇ ਵਾਤਾਵਰਣ ਵਿਗਿਆਨ ਵਿੱਚ ਉੱਨਤ ਖੋਜ ਨੂੰ ਉਤਸ਼ਾਹਤ ਲਈ ਖੋਜਾਰਥੀ ਪ੍ਰੇਰਿਤ ਹੋਣਗੇ। ਵਿਭਾਗ ਦੇ ਫੈਕਲਟੀ ਮੈਂਬਰ ਪ੍ਰੋ. ਰੇਨੂੰ ਭਾਰਦਵਾਜ ਅਤੇ ਡਾ. ਜਤਿੰਦਰ ਕੌਰ ਨੇ ਵਿਭਾਗ ਵਿੱਚ ਨੌਜਵਾਨ ਪ੍ਰਤਿਭਾ ਨੂੰ ਉਤਸ਼ਾਹਤ ਕਰਨ ਲਈ ਇਸ ਨੂੰ ਇਕ ਵਧੀਆ ਕਦਮ ਮੰਨਿਆ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: