ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਦਿੱਲੀ ਜਾ ਰਹੇ ਸੰਘਰਸ਼ਸ਼ੀਲ ਕਿਸਾਨਾਂ ਦਾ ਰਾਹ ਰੋਕਣਾ ਜਮਹੂਰੀਅਤ ਦਾ ਘਾਣ : ਬਾਬਾ ਹਰਨਾਮ ਸਿੰਘ ਖ਼ਾਲਸਾ

ਦਿੱਲੀ ਜਾ ਰਹੇ ਸੰਘਰਸ਼ਸ਼ੀਲ ਕਿਸਾਨਾਂ ਦਾ ਰਾਹ ਰੋਕਣਾ ਜਮਹੂਰੀਅਤ ਦਾ ਘਾਣ : ਬਾਬਾ ਹਰਨਾਮ ਸਿੰਘ ਖ਼ਾਲਸਾ

ਮਹਿਤਾ / ਅੰਮ੍ਰਿਤਸਰ 26 ਨਵੰਬਰ (ਨਿਰਪੱਖ ਆਵਾਜ਼ ਬਿਊਰੋ): ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ਸੰਬੰਧੀ ਕਾਨੂੰਨਾਂ ਦੇ ਖ਼ਿਲਾਫ਼ ਜਮਹੂਰੀਅਤ ਤਰੀਕੇ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਦਿਲੀ ਜਾਣ ਤੋਂ ਬਲ ਪੂਰਵਕ ਰੋਕਿਆ ਜਾਣਾ ਲੋਕਤੰਤਰ ਦਾ ਘਾਣ ਹੈ।

ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਕਿਸਾਨ ਸੰਘਰਸ਼ ਦੀ ਹਮਾਇਤ ਕਰਦੀ ਹੈ। ਉਨ੍ਹਾਂ ਕਿਹਾ ਕਿ ਜਨ ਹਿਤੂ ਜਾਂ ਲੋਕ ਪੱਖੀ ਸਰਕਾਰਾਂ ਉਹ ਹਨ ਜੋ ਜਨਤਾ ਦੀ ਸੁਣੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਦੂਰ ਕਰੇ ਪਰ ਇੱਥੇ ਸਰਕਾਰ ਹੀ ਖ਼ੁਦ ਇਕ ਸਮੱਸਿਆ ਬਣ ਚੁੱਕੀ ਹੈ । ਕਿਸੇ ਵੀ ਸਰਕਾਰ ਕੋਲ ਆਪਣੀ ਗਲ ਰੱਖਣੀ ਜਾਂ ਸਰਕਾਰੀ ਨੀਤੀਆਂ ਖ਼ਿਲਾਫ਼ ਰੋਸ ਮੁਜ਼ਾਹਰਾ ਕਰਨਾ ਕਿਸਾਨਾਂ ਦਾ ਜਮਹੂਰੀ ਹੱਕ ਹੈ ਪਰ ਇੱਥੇ ਕੇਂਦਰ ਸਰਕਾਰ ਕਿਸਾਨਾਂ ਦੇ ਜਮਹੂਰੀ ਹੱਕ ਖੋਹਣ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਸਾਨਾਂ ਦੇ ਹੌਸਲੇ ਦੀ ਸ਼ਲਾਘਾ ਕਰਦਿਆਂ ਕਿਸਾਨਾਂ ਨੂੰ ਸੰਜਮ ’ਚ ਰਹਿਣ ਅਤੇ ਹਿੰਸਾ ਦਾ ਰਸਤਾ ਅਖ਼ਤਿਆਰ ਕਰਨ ਤੋਂ ਗੁਰੇਜ਼ ਕਰਨ ਦੀ ਵੀ ਸਲਾਹ ਦਿੱਤੀ । ਉਨ੍ਹਾਂ ਖ਼ਦਸ਼ਾ ਪ੍ਰਗਟ ਕੀਤਾ ਕਿ ਸਰਕਾਰ ਕਿਸਾਨਾਂ ਨੂੰ ਉਕਸਾ ਕੇ ਕਿਸਾਨ ਲਹਿਰ ਨੂੰ ਤਾਰਪੀਡੋ ਕਰ ਸਕਦੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਹਰ ਪਾਸੇ ਹਫੜਾ-ਦਫੜੀ ਦਾ ਬਣ ਰਿਹਾ ਮਾਹੌਲ ਅਤੇ ਤਣਾਅਪੂਰਨ ਸਥਿਤੀ ਦੇਸ਼ ਦੇ ਹਿਤ ’ਚ ਨਹੀਂ ਹੋਵੇਗਾ।

ਉਨ੍ਹਾਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਕਿਸਾਨਾਂ ਦੀ ਮੰਗ ’ਤੇ ਵਿਚਾਰ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਹਰਿਆਣੇ ਦੀ ਖੱਟਰ ਸਰਕਾਰ ਵੱਲੋਂ ਦਿਲੀ ਜਾ ਰਹੇ ਕਿਸਾਨਾਂ ਦਾ ਰਾਹ ਰੋਕਣ ਦੀ ਵੀ ਸਖ਼ਤ ਆਲੋਚਨਾ ਕੀਤੀ ਅਤੇ ਕਿਹਾ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਇਹ ਉਨ੍ਹਾਂ ਦਾ ਸੰਵਿਧਾਨਿਕ ਹੱਕ ਹੈ। ਪਰ ਹਰਿਆਣਾ ਨੇ ਪੰਜਾਬ ਤੇ ਹੋਰ ਸੂਬਿਆਂ ਤੋਂ ਹਰਿਆਣਾ ‘ਚੋਂ ਲੰਘ ਕੇ ਦਿੱਲੀ ਜਾਣ ਵਾਲੇ ਸਭ ਰਸਤੇ ਬੰਦ ਕਰਦਿਆਂ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਦੇਣ, ਸਭ ਰਸਤਿਆਂ ਨੂੰ ਵੱਡੇ-ਵੱਡੇ ਪੱਥਰ, ਕੰਡਿਆਲੀ ਤਾਰਾਂ ਤੇ ਰੋਕਾਂ ਲਗਾ ਕੇ ਮੁਕੰਮਲ ਤੌਰ ‘ਤੇ ਬੰਦ ਕਰਨ, ਕਿਸਾਨਾਂ ‘ਤੇ ਪਾਣੀ ਦੀਆਂ ਬੁਛਾੜਾਂ ਮਾਰਨ, ਅੱਥਰੂ ਗੈੱਸ ਛੱਡਣ ਅਤੇ ਕਿਸਾਨਾਂ ‘ਤੇ ਲਾਠੀਚਾਰਜ ਕਰਨ ਦੀ ਸਖ਼ਤ ਨਿਖੇਧੀ ਕੀਤੀ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: