ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਪੰਜਾਬ ਕੈਬਿਨੇਟ ਨੇ ਮੁਹਾਲੀ ਵਿਖੇ ਅਮੇਠੀ ਯੂਨੀਵਰਸਿਟੀ ਕੈਂਪਸ ਸਥਾਪਤ ਕਰਨ ਨੂੰ ਦਿੱਤੀ ਮਨਜ਼ੂਰੀ

ਪੰਜਾਬ ਕੈਬਿਨੇਟ ਨੇ ਮੁਹਾਲੀ ਵਿਖੇ ਅਮੇਠੀ ਯੂਨੀਵਰਸਿਟੀ ਕੈਂਪਸ ਸਥਾਪਤ ਕਰਨ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਮੁਹਾਲੀ ਦੀ ਆਈ.ਟੀ. ਸਿਟੀ ਵਿੱਚ ਅਮੇਠੀ ਐਜੂਕੇਸ਼ਨ ਗਰੁੱਪ ਦੇ ਵਿਸ਼ਵ ਪੱਧਰੀ ਯੂਨੀਵਰਸਿਟੀ ਕੈਂਪਸ ਨੂੰ ਸਥਾਪਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ। ਇਹ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਵੀਡਿਓ ਕਾਨਫ਼ਰੰਸ ਰਾਹੀਂ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ।

ਪੰਜਾਬ ਵਜ਼ਾਰਤ ਨੇ ‘ਦੀ ਅਮੇਠੀ ਯੂਨੀਵਰਸਿਟੀ ਆਰਡੀਨੈਂਸ 2020’ ਨੂੰ ਵੀ ਮਨਜ਼ੂਰੀ ਦੇ ਦਿੱਤੀ ਅਤੇ ਮੁੱਖ ਮੰਤਰੀ ਨੂੰ ਕਾਨੂੰਨੀ ਮਸ਼ੀਰ ਵੱਲੋਂ ਤਿਆਰ ਕੀਤੇ ਅੰਤਿਮ ਖਰੜੇ ਨੂੰ ਬਿਨਾਂ ਕੈਬਨਿਟ ਵਿੱਚ ਰੱਖੇ ਮਨਜ਼ੂਰ ਕਰਨ ਲਈ ਅਧਿਕਾਰਤ ਕਰ ਦਿੱਤਾ।

‘2021 ਵਿੱਚ ਸ਼ੁਰੂ ਹੋਵੇਗਾ ਪਹਿਲਾ ਸੈਸ਼ਨ’ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜ ਸਾਲਾਂ ਵਿੱਚ 664.32 ਕਰੋੜ ਰੁਪਏ ਦੇ ਨਿਵੇਸ਼ ਨਾਲ ਮੁਹਾਲੀ (ਐਸ.ਏ.ਐਸ. ਨਗਰ) ਦੀ ਪ੍ਰਮੁੱਖ ਥਾਂ ਉਤੇ 40 ਏਕੜ ਰਕਬੇ ਵਿੱਚ ਸੈਲਫ ਫਾਇਨਾਂਸਡ ਪ੍ਰਾਈਵੇਟ ‘ਅਮੇਠੀ ਯੂਨੀਵਰਸਿਟੀ ਪੰਜਾਬ’ ਦਾ ਸਥਾਪਤ ਹੋਣ ਵਾਲਾ ਅਤਿ-ਆਧੁਨਿਕ ਕੈਂਪਸ ਉਚ ਪੱਧਰੀ ਖੋਜ ਅਤੇ ਨਵੀਆਂ ਕਾਢਾਂ ਨੂੰ ਉਤਸ਼ਾਹਤ ਕਰੇਗਾ। ਇਹ ਯੂਨੀਵਰਸਿਟੀ ਅਗਲੇ ਅਕਾਦਮਿਕ ਸਾਲ ਤੋਂ ਸ਼ੁਰੂ ਹੋਵੇਗੀ, ਜਿਸ ਦਾ ਪਹਿਲਾ ਸੈਸ਼ਨ ਜੂਨ-ਜੁਲਾਈ 2021 ਵਿੱਚ ਸ਼ੁਰੂ ਹੋਵੇਗਾ।ਚੰਡੀਗੜ੍ਹ/ਮੁਹਾਲੀ ਹਵਾਈ ਅੱਡੇ ਤੋਂ ਮਹਿਜ਼ 10 ਮਿੰਟ ਦੀ ਦੂਰੀ ‘ਤੇ ਸਥਾਪਤ ਹੋਣ ਵਾਲੀ ਯੂਨੀਵਰਸਿਟੀ ਵਿੱਚ ਸਾਲਾਨਾ 1500-2000 ਵਿਦਿਆਰਥੀਆਂ ਦੇ ਦਾਖਲੇ ਹੋਣਗੇ। ਨਵੀਂ ਸਿੱਖਿਆ ਨੀਤੀ 2020 ਦੇ ਅਨੁਸਾਰ ਇਹ ਹੱਦਾਂ ਤੋਂ ਪਾਰ ਬਹੁਮੰਤਵੀ ਪਹੁੰਚ ਨੂੰ ਉਤਸ਼ਾਹਤ ਕਰੇਗੀ।

ਆਰਡੀਨੈਂਸ ਅਤੇ ਨਿਯਮਾਂ ਤੇ ਸ਼ਰਤਾਂ ਮੁਤਾਬਕ ਪੰਜਾਬ ਸਰਕਾਰ ਨੇ ਇਸ ਸਥਾਪਤ ਹੋਣ ਵਾਲੀ ਯੂਨੀਵਰਸਿਟੀ ਵਿੱਚ ਪੰਜਾਬ ਦੇ ਵਿਦਿਆਰਥੀਆਂ ਲਈ 15 ਫੀਸਦੀ ਰਾਖਵਾਂਕਰਨ ਲਾਜ਼ਮੀ ਕੀਤਾ ਹੈ। ਇਸ ਦੇ ਨਾਲ ਹੀ ਕੁੱਲ ਗਿਣਤੀ ਦੇ 5 ਫੀਸਦੀ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣੀ ਲਾਜ਼ਮੀ ਹੋਵੇਗੀ। ਯੂਨੀਵਰਸਿਟੀ ਯੂ.ਜੀ.ਸੀ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟੀਚਿੰਗ ਤੇ ਨਾਨ-ਟੀਚਿੰਗ ਦੇ ਅਮਲੇ ਦੀ ਭਰਤੀ ਕਰ ਸਕੇਗੀ।ਮੁਹਾਲੀ ਦੀ ਇਹ ਦਸਵੀਂ ਯੂਨੀਵਰਸਿਟੀ ਹੋਵੇਗੀ, ਜੋ ਗ਼ੈਰ-ਮੁਨਾਫਾ ਅਮੇਠੀ ਐਜੂਕੇਸ਼ਨ ਗਰੁੱਪ ਵੱਲੋਂ ਸਥਾਪਤ ਕੀਤੀ ਜਾਵੇਗੀ। ਪੰਜਾਬ ਵਿੱਚ ਵਿਸ਼ਵ ਪੱਧਰੀ ਸੰਸਥਾ ਸਥਾਪਤ ਕਰਨ ਦੀ ਵਚਨਬੱਧਤਾ ਵਜੋਂ ਐਮਿਟੀ ਵੱਲੋਂ ਹਾਲ ਹੀ ਵਿੱਚ ਐਮਿਟੀ ਇੰਟਰਨੈਸ਼ਨਲ ਸਕੂਲ, ਮੁਹਾਲੀ ਅਤੇ ਇਹ ਸਥਾਪਤ ਕੀਤੀ ਜਾਣ ਵਾਲੀ ਇਸ ਐਮਿਟੀ ਯੂਨੀਵਰਸਿਟੀ, ਮੁਹਾਲੀ ਲਈ 700 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਜਾਵੇਗਾ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: