ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਆਯੋਜਿਤ

ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਆਯੋਜਿਤ

ਬਾਬਾ ਬੰਦਾ ਸਿੰਘ ਬਹਾਦਰ ਦਾ ਸੰਘਰਸ਼ ਕਿਸੇ ਧਰਮ ਵਿਰੁੱਧ ਨਹੀਂ ਸਗੋਂ ਅਤਿਆਚਾਰ ਦੇ ਖ਼ਿਲਾਫ਼ ਸੀ- ਪ੍ਰੋ. ਜਸਪਾਲ ਕੌਰ

ਅੰਮ੍ਰਿਤਸਰ, 21 ਅਕਤੂਬਰ, 2020: ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪ੍ਰੋ. ਜਸਪਾਲ ਸਿੰਘ ਵਾਈਸ-ਚਾਂਸਲਰ ਦੀ ਅਗਵਾਈ ਹੇਠ ਇਕ ਰੋਜ਼ਾ ਰਾਸ਼ਟਰੀ ਵੈਬੀਨਾਰ ਆਯੋਜਿਤ ਕੀਤਾ ਗਿਆ। ਵੈਬੀਨਾਰ ਦੀ ਅਰੰਭਤਾ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਦੇ ਡਾਇਰੈਕਟਰ ਪ੍ਰੋ. ਅਮਰਜੀਤ ਸਿੰਘ ਵਲੋਂ ਸੈਮੀਨਾਰ ਦੇ ਵਿਸ਼ੇ ਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਸੰਘਰਸ਼ ਬਾਰੇ ਸੰਖੇਪ ਵਿਚ ਚਾਨਣਾ ਪਾਉਂਦਿਆ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਪੰਜਾਬ ਹੀ ਨਹੀਂ ਸਗੋਂ ਭਾਰਤ ਦੇ ਇਤਿਹਾਸ ਦਾ ਉਹ ਮਹਾਂ ਨਾਇਕ ਹੈ ਜਿਸ ਨੇ 750 ਸਾਲਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਵਿਦੇਸ਼ੀ ਹੁਕਮਰਾਨਾਂ ਨੂੰ ਸਫਲਤਾਪੂਰਵਕ ਲਲਕਾਰਿਆ ਤੇ ਚੱਪੜਚਿੜੀ ਦੇ ਮੈਦਾਨ ਵਿਖੇ ਹਰਾਇਆ ਸੀ।

ਪਹਿਲਾ ਪੇਪਰ ਡਾ. ਜਸਪਾਲ ਕੌਰ ਸਾਬਕਾ ਮੁਖੀ ਇਤਿਹਾਸ ਵਿਭਾਗ ਤੇ ਡੀਨ ਰਿਸਰਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਪੇਸ਼ ਕੀਤਾ ਗਿਆ ਜਿਸ ਵਿਚ ਉਨ੍ਹਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਸੰਬੰਧਤ ਫਾਰਸੀ, ਗੁਰਮੁਖੀ, ਅੰਗਰੇਜ਼ੀ ਤੇ ਰਾਜਸਥਾਨੀ ਸਰੋਤਾਂ ਦੇ ਅਧਾਰ ਉਤੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਕੀਤਾ ਸੰਘਰਸ਼ ਸਿੱਖ ਧਰਮ ਵਲੋਂ ਇਸਲਾਮ ਦੇ ਖ਼ਿਲਾਫ਼ ਲੜਿਆ ਸੰਘਰਸ਼ ਨਹੀਂ ਸੀ ਸਗੋਂ ਮੁਗਲ ਹਕੂਮਤ ਦੇ ਅਤਿਆਚਾਰਾਂ ਤੇ ਜ਼ੁਲਮਾਂ ਦੇ ਵਿਰੁੱਧ ਸੀ। ਦੂਜਾ ਪੇਪਰ ਡਾ. ਜਸਬੀਰ ਸਿੰਘ ਸਾਬਰ ਸਾਬਕਾ ਪ੍ਰੋਫੈਸਰ ਤੇ ਮੁਖੀ, ਗੁਰੂ ਨਾਨਕ ਅਧਿਐਨ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੰਦਾ ਬਹਾਦਰ ਦਾ ਜੀਵਨ ਤੇ ਵਿਰਾਸਤ ਬਾਰੇ ਪੜ੍ਹਿਆ ਗਿਆ।ਉਨ੍ਹਾਂ ਨੇ ਦੱਸਿਆ ਕਿ ਬੰਦਾ ਬਹਾਦਰ ਵਲੋਂ ਸੰਘਰਸ਼ ਦੌਰਾਨ ਵੀ ਧਾਰਮਿਕ ਸਹਿਣਸ਼ੀਲਤਾ ‘ਤੇ ਪਹਿਰਾ ਦਿੱਤਾ ਜਿਸ ਕਰਕੇ ਕਈ ਮੁਸਲਮਾਨ ਵੀ ਬਿਨਾਂ ਝਿਜਕ ਉਸ ਦੇ ਸੈਨਿਕ ਸੰਘਰਸ਼ ਵਿਚ ਸ਼ਾਮਿਲ ਹੋਏ ਜਿਨ੍ਹਾਂ ਨੂੰ ਇਸਲਾਮਿਕ ਸ਼ਰਾਅ ਦੀ ਪਾਲਣਾ ਕਰਨ ਦੀ ਪੂਰੀ ਸੁਤੰਤਰਤਾ ਹਾਸਲ ਸੀ।

ਤੀਜਾ ਪੇਪਰ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਦਿੱਲੀ ਯੂਨੀਵਰਸਿਟੀ ਡਾ. ਅਮਨਪ੍ਰੀਤ ਸਿੰਘ ਵਲੋਂ ਪੇਸ਼ ਕੀਤਾ ਗਿਆ। ਉਨ੍ਹਾਂ ਨੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਬੰਦਾ ਸਿੰਘ ਬਹਾਦਰ ਵਲੋਂ ਵੱਖ-ਵੱਖ ਧਰਮਾਂ, ਜਾਤਾਂ, ਕਿੱਤਿਆਂ ਤੇ ਇਲਾਕਿਆਂ ਦੇ ਲੋਕਾਂ ਨੂੰ ਨਾਲ ਲੈ ਕੇ ਚਲਣ ਵਾਲੀ ਨੀਤੀ ਸਦਕਾ ਹੀ ਸਾਰਿਆਂ ਵਲੋਂ ਉਸ ਦੇ ਹਕੂਮਤ ਖਿਲਾਫ ਸੰਘਰਸ਼ ਕਰਨ ਦੇ ਦਿੱਤੇ ਸੱਦੇ ਨੂੰ ਭਰਪੂਰ ਹੁੰਗਾਰਾ ਮਿਲਿਆ।ਉਸ ਨੇ ਬਾਣੀ ਵਿੱਚ ਦਿੱਤੇ ਸਮਾਨਤਾ ਤੇ ਬਰਾਬਰੀ ਵਾਲੇ ਮਾਡਲ ਨਾਲ ਸਮਾਜਿਕ ਤੇ ਆਰਥਿਕ ਪੱਖੋਂ ਪਈਆਂ ਵਿੱਥਾਂ ਨੂੰ ਵਿਵਹਾਰਿਕ ਰੂਪ ਵਿਚ ਕ੍ਰਾਂਤੀਕਾਰੀ ਢੰਗ ਨਾਲ ਪਹਿਲੀਵਾਰ ਖਤਮ ਕੀਤਾ।

ਪ੍ਰੋ. ਅਮਨਦੀਪ ਬਲ, ਮੁਖੀ ਇਤਿਹਾਸ ਵਿਭਾਗ ਨੇ ਪੇਪਰ ਪੇਸ਼ ਕਰਨ ਵਾਲੇ ਵਿਦਵਾਨਾਂ ਨਾਲ ਜਾਣ ਪਛਾਣ ਕਰਵਾਈ ਤੇ ਵੈਬੀਨਾਰ ਵਿਚ ਜੁੜਣ ਵਾਲੇ ਸਭਨਾਂ ਵਿਦਵਾਨਾਂ, ਸਕਾਲਰਜ਼, ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਡਾ. ਸ਼ੈਫਾਲੀ ਤੇ ਡਾ. ਹਰਨੀਤ ਕੌਰ ਇਤਿਹਾਸ ਵਿਭਾਗ ਵਲੋਂ ਵੈਨੀਨਾਰ ਦਾ ਬਾਖੂਬੀ ਸੰਚਾਲਨ ਕੀਤਾ ਗਿਆ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: